ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ

ਅਮ੍ਰਿਤਸਰ  1 ਮਈ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਲੇਬਰ ਕਮਿਸ਼ਨਰ ਦਫ਼ਤਰ ਦੇ ਸਹਿਯੋਗ ਨਾਲ ਖੰਨਾ ਪੇਪਰ ਮਿੱਲ ਵਿਖੇ ਕਰਵਾਏ ਗਏ ਇਸ ਮੈਮੀਨਾਰ ਵਿੱਚ ਲੇਬਰ ਇੰਸਪੈਕਟਰ ਸ।ਜਸਪਾਲ ਸਿੰਘ ਨੇ ਕਿਹਾ ਕਿ ਕਿਰਤੀ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।ਉਹਨਾਂ ਦੱਸਿਆ ਕਿ ਲੇਬਰ ਦਫ਼ਤਰ ਦੀ ਅੰਮ੍ਰਿਤਸਰ ਇਕਾਈ ਵਲੋਂ ਮਜ਼ਦੂਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਕਈ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਰਹੇ ਹਨ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸੁਨੀਲ ਗੁਪਤਾ ਨੇ ਕਿਹਾ ਕਿ ਪੋਲਿੰਗ ਵਾਲੇ ਦਿਨ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ,ਤਾਂ ਜੋ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਤੋਂ ਵਾਂਝਾ ਨਾਂ ਰਹਿ ਜਾਵੇ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਵਿੱਚ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ  ਅਤੇ ਈ ਵਿਿਜ਼ਲ ਐਪ ਡਾਊਨਲੋਡ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ।ਉਹਨਾਂ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਮਜ਼ਦੂਰ ਲੋਕ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਜ਼ਰੂਰ ਕਰਨ।ਇਸ ਸੈਮੀਨਾਰ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ,ਜਸਪ੍ਰੀਤ ਸਿੰਘ,ਜਿਲ੍ਹਾ ਸ਼ੋਸ਼ਲ ਮੀਡੀਆ ਟੀਮ ਇੰਚਾਰਜ ਸੰਦੀਪ ਕੁਮਾਰ ਸ਼ਰਮਾ, ਜਿਲ੍ਹਾ ਸਵੀਪ ਟੀਮ ਮੈਂਬਰ ਪੰਕਜ ਕੁਮਾਰ,ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।

[wpadcenter_ad id='4448' align='none']