ਜਲਾਲਾਬਾਦ 20 ਮਈ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ, ਆਸ਼ੂਤੋਸ਼ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸਟਿੱਕਰ ਲਗਵਾਏ ਗਏ।
ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ। । ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵੋਟਰ ਨੇ ਆਪਣੀ ਵੋਟ ਪੋਲ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਵੱਖ-ਵੱਖ ਥਾਵਾਂ ਉੱਪਰ ਸਟਿੱਕਰ ਲਗਵਾਏ ਗਏ।ਜਿੰਮ ਵਿਚ ਨੌਜਵਾਨ ਵੋਟਰਾਂ ਨੂੰ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ।
ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।