ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਅੰਮ੍ਰਿਤਸਰ 21 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਇਨਕਮ ਟੈਕਸ ਵਿਖੇ ਸਵੀਪ ਰੰਗੋਲੀ ਬਣਾਈ […]

ਅੰਮ੍ਰਿਤਸਰ 21 ਮਈ 2024–

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਇਨਕਮ ਟੈਕਸ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਸਮੇਤ 15 ਤੋਂ ਵੱਧ ਥਾਵਾਂ ਤੇ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।

Tags:

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ