Tuesday, December 24, 2024

ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ

Date:

ਮੋਗਾ, 28 ਮਾਰਚ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਸਾਬਕਾ ਸਵੀਪ ਨੋਡਲ ਅਫ਼਼ਸਰ ਅਤੇ ਜ਼ਿਲ੍ਹਾ ਸਵੀਪ ਕਮੇਟੀ ਮੈਂਬਰ ਪ੍ਰੋ: ਬਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ 01 ਜੂਨ ਨੂੰ ਲੋਕ ਸਭਾ ਚੋਣਾਂ-2024 ਲਈ ਸਕਿੱਲ ਸੈਂਟਰ ਵਿਖੇ ਆਉਣ ਵਾਲੀਆਂ ਵਿਦਿਆਰਥਣਾਂ ਅਤੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਅਤੇ ਵੋਟ ਦੇ ਇਸਤੇਮਾਲ ਪ੍ਰਤੀ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਔਰਤ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਾਲ ਰੱਖਦੀ ਹੈ ਅਤੇ ਸਾਰਿਆਂ ਦੀ ਜਿੰਮੇਵਾਰੀ ਵੀ ਨਿਭਾਉਂਦੀ ਹੈ, ਜੇਕਰ ਉਹ ਚਾਹੇ ਤਾਂ ਪਰਿਵਾਰ ਦੇ ਸਾਰੇ ਮੈਂਬਰ ਆਪਣੀ ਵੋਟ ਪਾਉਣ ਲਈ ਜ਼ਰੂਰ ਜਾਣਗੇ।
ਉਨ੍ਹਾਂ ਦੱਸਿਆ ਕਿ 85 ਸਾਲ ਤੋਂ ਵਧੇਰੀ ਉਮਰ ਦੇ ਵਿਅਕਤੀ ਜੋ ਵੋਟ ਪਾਉਣ ਲਈ ਬੂਥ ‘ਤੇ ਨਹੀਂ ਜਾ ਸਕਦੇ ਉਹ ਘਰ ਬੈਠੇ ਹੀ ਵੋਟ ਪਾ ਸਕਦੇ ਹਨ, ਇਸ ਲਈ ਉਸ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ, ਜਿਸ ਵਿੱਚ ਬੀ.ਐੱਲ.ਓ. ਉਸਦੀ ਮੱਦਦ ਕਰ ਸਕਦਾ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਹੁਣ ਤੱਕ ਕਿਸੇ ਦੀ ਵੋਟ ਨਹੀਂ ਬਣੀ ਤਾਂ ਵੀ ਉਹ ਆਪਣੀ ਵੋਟ ਬਣਵਾ ਸਕਦੇ ਹਨ। ਵੋਟਿੰਗ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰ ਕੀਤਾ ਜਾ ਸਕਦਾ ਹੈ ਜਾਂ ਆਪਣੇ ਫ਼ੋਨ ਵਿੱਚ ਵੋਟਰ ਹੈਲਪਲਾਈਨ ਐਪ ਨੂੰ ਇੰਸਟਾਲ ਕਰਕੇ ਮੱਦਦ ਲਈ ਜਾ ਸਕਦੀ ਹੈ। ਇਸ ਐਪ ਰਾਹੀਂ, ਆਪਣੀ ਵੋਟ ਪਾਉਣ ਦੇ ਨਾਲ, ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ, ਵੋਟ ਕਟਵਾਉਣਾ ਆਦਿ ਸਹੂਲਤਾਂ ਲਈਆਂ ਜਾ ਸਕਦੀਆਂ ਹਨ। ਅਪਾਹਜ ਵੋਟਰ ਆਪਣੇ ਫੋਨ ‘ਤੇ ਸਕਸ਼ਮ ਐਪ ਨੂੰ ਸਥਾਪਿਤ ਕਰ ਸਕਦੇ ਹਨ ਅਤੇ ਬੂਥ ‘ਤੇ ਉਪਲਬਧ ਵੋਟਾਂ ਅਤੇ ਸਹਾਇਤਾ ਬਾਰੇ ਜਾਣ ਸਕਦੇ ਹਨ। ਜੇਕਰ ਚੋਣਾਂ ਦੌਰਾਨ ਕੁਝ ਗਲਤ ਹੁੰਦਾ ਹੈ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ, ਤਾਂ ਸੀ-ਵਿਜਲ ਐਪ ‘ਤੇ ਇਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਹ ਸਾਰੀਆਂ ਐਪਸ ਗੂਗਲ ਪਲੇਅ ਸਟੋਰ ਜਾਂ ਐਪਲ ਸਟੋਰ ਤੋਂ ਮਿਲਣਗੀਆਂ। ਵੋਟਰ ਹੈਲਪਲਾਈਨ ਨੰਬਰ 1950 ‘ਤੇ ਵੀ ਕਾਲ ਕਰ ਕੀਤੀ ਜਾ ਸਕਦੀ ਹੈ।
ਬਲਵਿੰਦਰ ਸਿੰਘ ਨੇ ਬੂਥ ‘ਤੇ ਉਪਲਬਧ ਸਹੂਲਤਾਂ ਜਿਵੇਂ ਵੀਲ੍ਹ ਚੇਅਰ ਦੀ ਸਹੂਲਤ, ਬੈਠਣ ਲਈ ਕੁਰਸੀਆਂ ਦੀ ਸਹੂਲਤ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਟਾਇਲਟ ਦੀ ਸਹੂਲਤ, ਵਲੰਟੀਅਰਾਂ ਆਦਿ ਬਾਰੇ ਵੀ ਸਾਰਿਆਂ ਨੂੰ ਜਾਣਕਾਰੀ ਦਿੱਤੀ ਅਤੇ ਚੋਣ ਕਮਿਸ਼ਨ ਅਤੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...