Monday, January 20, 2025

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ

Date:

 ਅੰਮਿ੍ਰਤਸਰ 15 ਅਪ੍ਰੈਲ 2024:—ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਨਾਟਕ ਵਿੱਚ ਕੰਮ ਕਰਦੇ ਅਦਾਕਾਰਾਂ ਨੇ ਆਪਣੀ ਬੇਹਤਰੀਨ ਅਦਾਕਾਰੀ ਨਾਲ ਮੌਕੇ ਤੇ ਮੌਜੂਦ ਆਮ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਰੰਗਕਰਮੀ ਸ਼੍ਰੀ ਦਲਜੀਤ ਸੋਨਾ ਨੇ ਕਿਹਾ ਕਿ ਕਿਸੇ ਵੀ ਗੰਭੀਰ ਮੁੱਦੇ ਤੇ ਆਮ ਲੋਕਾਂ ਤੱਕ ਗੱਲ ਪਹੁੰਚਾਉਣ ਦਾ ਰੰਗਮੰਚ ਅੱਜ ਵੀ ਸੱਭ ਤੋਂ ਵਧੀਆ ਅਤੇ ਅਸਾਨ ਸਾਧਨ ਹੈ। ਉਹਨਾਂ ਕਿਹਾ ਕਿ ਸਾਨੂੰ ਸੱਭ ਨੂੰ ਅਗਾਮੀ ਚੋਣਾਂ ਵਿੱਚ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਦੀ ਚੋਣ ਕਰਨੀ ਚਾਦੀਦੀ ਹੈ,ਜੋ ਸਮਾਜ ਲਈ ਚੰਗੇ ਕੰਮ ਕਰ ਸਕੇ। ਜਿਕਰਯੋਗ ਹੈ ਕਿ ਜਿਲਾ ਪ੍ਰਸ਼ਾਸਨ ਵਲੋਂ ਸਮਾਜ ਦੇ ਹਰ ਵਰਗ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਇਸੇ ਲੜੀ ਵਜੋਂ ਐਨ.ਜੀ.ਓ. ਦੀ ਸਹਾਇਤਾ ਨਾਲ ਵਿਸ਼ੇਸ਼ ਨੁੱਕੜ ਨਾਟਕ ਖੇਡੇ ਜਾ ਰਹੇ ਹਨ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...