Thursday, January 16, 2025

ਬਾਹਰੋਂ ਆਏ ਵੋਟਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

Date:

ਫ਼ਰੀਦਕੋਟ 29 ਮਈ,2024

ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਮਿਤੀ 01-06-2024 ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 30-05-2024 ਨੂੰ ਸ਼ਾਮ 06:00 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ।

ਮਾਡਲ ਕੋਡ ਆਫ ਕੰਡਕਟ ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ ਵੋਟਰ, ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ। ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਜਿਲ੍ਹੇ ਵਿੱਚ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੀਮੀਨਲ ਪ੍ਰੋਸੀਜਰ ਕੋਡ  1973  (ਸੀ.ਆਰ.ਪੀ.ਸੀ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਇਸ ਹੁਕਮ ਰਾਹੀਂ ਜ਼ਿਲ੍ਹੇ ਤੋਂ ਬਾਹਰੋਂ ਆਏ, ਜਿਲ੍ਹੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਮਿਤੀ 30-05-2024 ਨੂੰ ਸ਼ਾਮ 06:00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਿਸ ਚਲੇ ਜਾਣ । 

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕ੍ਰਿਮੀਨਲ ਪ੍ਰੋਸੀਜਰ ਕੋਡ 1973 (ਸੀ.ਆਰ.ਪੀ.ਸੀ)  ਦੀਆਂ ਧਾਰਵਾਂ ਦੀ ਉਲੰਘਣਾ ਕਾਰਨ ਆਈ.ਪੀ.ਸੀ. ਤਹਿਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਹ ਹੁਕਮ ਮਿਤੀ 02-06-2024 ਤੱਕ ਲਾਗੂ ਰਹੇਗਾ ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...