Friday, January 17, 2025

ਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

Date:

ਮੋਗਾ 27 ਮਈ:

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਵੋਟ ਪਾਉਣ ਲਈ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਵੀਪ ਟੀਮ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਲਦੇਵ ਸਿੰਘ ਜੋਧਾਂ ਅਤੇ ਦਫ਼ਤਰ ਦੇ ਸਟਾਫ ਨਾਲ ਮਿਲ ਕੇ ਮੋਗਾ ਦੀ ਦਾਣਾ ਮੰਡੀ ਅਤੇ ਫਲ ਮੰਡੀ ਵਿਖੇ ਵੋਟਰਾਂ ਨੂੰ 01 ਜੂਨ 2024 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਰਿਵਾਰ ਸਹਿਤ ਵੋਟ ਪਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦਾ ਸਾਨੂੰ ਸਾਰਿਆਂ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਸਮੇਂ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਵੋਟਾਂ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣਗੀਆਂ।
ਉਨ੍ਹਾਂ ਦੱਸਿਆ ਕਿ ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜ਼ਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ ਤਾਂ ਕਿ ਵੋਟਰ ਆਰਾਮ ਨਾਲ ਵੋਟ ਪਾ ਸਕਣ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਅਤੇ ਦੀਵਿਆਂਗਾਂ ਨੂੰ ਘਰੋਂ ਲੈਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਸਾਰੇ ਆਉਣઠਵਾਲੇ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀઠਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉੱਥੇ ਸ਼ਾਮਿਲ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਟ ਵੱਲੋਂ ਜਾਰੀ ਕੀਤੇ ਗਏ ਅਲੱਗ-ਅਲੱਗ ਐਪਸ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ, ਕੇ.ਵਾਈ.ਸੀ ਆਦਿ ਬਾਰੇ ਵਿਸਥਾਰ ਸਹਿਤ ਸਮਝਾਇਆ ਗਿਆ ਅਤੇ ਇਹ ਐਪ ਆਪਣੇ ਮੋਬਾਇਲ ਵਿੱਚ ਇੰਸਟਾਲ ਕਰਨ ਲਈ ਸਮਝਾਇਆ ਗਿਆ। ਇਸ ਸਮੇਂ ਵੀ.ਵੀ.ਪੈਟ ਅਤੇ ਈ.ਵੀ.ਐਮ ਮਸ਼ੀਨਾਂ ਬਾਰੇ ਵੀ ਵਿਸਥਾਰ ਸਹਿਤ ਸਮਝਾਇਆ ਗਿਆ।

Share post:

Subscribe

spot_imgspot_img

Popular

More like this
Related