ਮੋਗਾ, 13 ਮਈ:
ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਵਿੱਚ ਵਾਧਾ ਕਰਨ ਲਈ ਸਵੀਪ ਗਤੀਵਿਧੀਆਂ ਪਿਛਲੇ ਕਾਫ਼ੀ ਸਮੇਂ ਤੋਂ ਚਲਾਈਆਂ ਜਾ ਰਹੀਆਂ ਹਨ, ਇਸ ਦੇ ਨਾਲ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪ੍ਰਸ਼ਾਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਪ੍ਰਭਾਵਸ਼ਾਲੀ ਸਹੂਲਤਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰੇਕ ਯੋਗ ਨਾਗਰਿਕ ਸ਼ਮੂਲੀਅਤ ਕਰ ਸਕੇ।
ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਲੋਅ ਵੋਟਰ ਟਰਨਆਊਟ ਬੂਥ 154 (ਖ਼ਾਲਸਾ ਗਰਲਜ਼ ਸਕੂਲ ਮੋਗਾ) ‘ਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸੈਕਟਰ ਅਫ਼ਸਰ ਗੁਰਸ਼ਰਨ ਸਿੰਘ ਦੀ ਅਗਵਾਈ ਚ ਸਬੰਧਿਤ ਬੂਥ ਦੇ ਬੀ.ਐਲ.ਓ. ਨੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਰੁਝੇਵੇਂ ਛੱਡ ਵੋਟ ਪਾਉਣ ਦੀ ਅਪੀਲ ਕੀਤੀ।ਹਲਕਾ ਮੋਗਾ ਸਵੀਪ ਨੋਡਲ ਅਮਨਦੀਪ ਗੋਸਵਾਮੀ ਨੇ ਵੋਟਰਾ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਸਕਸ਼ਮ ਐਪ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਬਲਦੇਵ ਸਿੰਘ ਜੌਧਾ ਨੇ ਅੱਜ ਆਰ.ਕੇ. ਐਸ. ਸਕੂਲ ਵਿਚ ਕਾਉਂਸਲਿੰਗ ਦੌਰਾਨ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਮਾਪਿਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾ ਸਬੰਧੀ ਜਾਗਰੂਕ ਕੀਤਾ। ਉਹਨਾਂ ਦੱਸਿਆ ਕੇ ਹਲਕਾ ਮੋਗਾ ਦੀ ਵੋਟਰ ਟਰਨਆਊਟ ਪਿਛਲੀਆਂ ਲੋਕ ਸਭਾ ਚੋਣਾ ਚ ਬਹੁਤ ਘੱਟ ਸੀ ਸੋ ਇੱਸ ਵਾਰੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਵੋਟ ਜਰੂਰ ਪਾਈਏ ਅਤੇ ਆਪਣੇ ਸਾਕ ਸਬੰਧੀਆਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਤ ਕਰੀਏ। ਵੋਟਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤਮਾਲ ਕਰਨ ਅਤੇ ਨਿਡਰ ਨਿਰਭੈਹ, ਬਿਨਾ ਕਿਸੇ ਲਾਲਚ ਤੋਂ ਵੋਟ ਦਾ ਉਪਯੋਗ ਕਰਨ।
ਖਾਲਸਾ ਗਰਲਜ਼ ਸਕੂਲ ਮੋਗਾ ਵਿਖੇ ਵੋਟਰਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਕੀਤਾ ਜਾਗਰੂਕ
[wpadcenter_ad id='4448' align='none']