Voting completed peacefully
ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਸਵੇਰੇ 7 ਵਜੇ ਤੋਂ ਜਾਰੀ ਵੋਟਿੰਗ ਪ੍ਰਕਿਰਿਆ ਹੁਣ ਅਮਨ-ਅਮਾਨ ਨਾਲ ਮੁਕੰਮਲ ਹੋ ਗਈ ਹੈ। ਅੱਤ ਦੀ ਗਰਮੀ ਵਿਚਾਲੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕ ਬੂਥਾਂ ‘ਤੇ ਪਹੁੰਚੇ ਸਨ। ਸਵੇਰ ਦੇ ਸਮੇਂ ਬੇਸ਼ੱਕ ਬੂਥਾਂ ‘ਤੇ ਵੋਟਰਾਂ ਦਾ ਉਤਸ਼ਾਹ ਘੱਟ ਵੇਖਿਆ ਗਿਆ ਪਰ ਦੁਪਹਿਰ ਬਾਅਦ ਵੋਟਿੰਗ ਦੇ ਆਖ਼ਰੀ ਘੰਟਿਆਂ ਵਿਚਾਲੇ ਲੋਕ ਉਤਸ਼ਾਹ ਨਾਲ ਬੂਥਾਂ ‘ਤੇ ਵੋਟਾਂ ਪਾਉਣ ਲਈ ਪਹੁੰਚੇ ਸਨ।
ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ, ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ , ਭਾਜਪਾ ਉਮੀਦਵਾਰ ਸ਼ੀਤਲ ਅਗੁੰਰਾਲ ਅਤੇ ਬਪਸ ਦੇ ਉਮੀਦਵਾਰ ਬਿੰਦਰਾ ਲੱਖਾ ਸਮੇਤ ਕੁੱਲ੍ਹ 15 ਉਮੀਦਵਾਰਾਂ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਹੁਣ ਈ. ਵੀ. ਐੱਮ. ਮਸ਼ੀਨਾਂ ਵਿਚ ਕੈਦ ਹੋ ਗਈ। ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਵੇਖਣਾ ਦਿਲਚਸਪ ਹੋਵੇਗਾ ਕਿ ਆਖ਼ਿਰ ਜਲੰਧਰ ਵਾਸੀ ਕਿਹੜੀ ਪਾਰਟੀ ਦੇ ਉਮੀਦਵਾਰ ਦੀ ਝੋਲੀ ਇਹ ਸੀਟ ਪਾਉਣਗੇ। Voting completed peacefully
ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਸਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 171963 ਵੋਟਰਾਂ, ਜਿਨ੍ਹਾਂ ਵਿਚ 89629 ਮਰਦ, 82326 ਔਰਤਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਸ਼ਾਮ 5 ਵਜੇ ਤੱਕ 51.30 ਫ਼ੀਸਦੀ ਵੋਟਿੰਗ ਹੋਈ ਹੈ।
9 ਵਜੇ ਤੱਕ 10.30 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ।
11 ਵਜੇ ਤੱਕ 23.4 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ
1 ਵਜੇ ਤੱਕ 34.40 ਫ਼ੀਸਦੀ ਹੋਈ ਵੋਟਿੰਗ
3 ਵਜੇ ਤੱਕ 42.60 ਫ਼ੀਸਦੀ ਹੋਈ ਵੋਟਿੰਗ
5 ਵਜੇ ਤੱਕ 51.30 ਫ਼ੀਸਦੀ ਹੋਈ ਵੋਟਿੰਗ
ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਿੰਦਰ ਲੱਖਾ ਵੀ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵੀ ਮੌਜੂਦ ਹੈ। ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਮਗਰੋਂ ਬਿੰਦਰ ਲੱਖਾ ਨੇ ਕਿਹਾ ਕਿ ਲੋਕਾਂ ਵਿਚ ਉਤਸ਼ਾਹ ਦਿਖ ਰਿਹਾ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 13 ਤਾਰੀਖ਼ ਨੂੰ ਇਹ ਪਤਾ ਲੱਗ ਜਾਵੇਗਾ ਕਿ ਜਨਤਾ ਨੇ ਕਿਸ ਨੂੰ ਪਿਆਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਵੀ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਲਿਆਉਣ ਲਈ ਤਿਆਰ ਹਨ। ਉਨ੍ਹਾਂ ਨੇ ਜਨਤਾ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। Voting completed peacefully
also read :- ਬਾਰਿਸ਼ ‘ਚ ਦਿੱਲੀ ਦੀਆਂ ਸੜਕਾਂ ਬਣ ਗਈਆਂ ਨਦੀਆਂ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਰਿਵਾਰ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ ਦੀ ਅਪੀਲ ਕੀਤੀ।