Voting counting begins
10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਆ ਰਿਹਾ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ। ਜਲੰਧਰ ਪਛਮੀ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।Voting counting begins
also read :- ਦੇਸ਼ ਦੇ ਇਸ ਸੂਬੇ ਚੋਂ ਮਿਲੇ 800 ਤੋਂ ਵੱਧ HIV ਪਾਜ਼ੇਟਿਵ ਵਿਦਿਆਰਥੀ , ਕਈ ਵਿਦਿਆਰਥੀਆਂ ਦੀ ਹੋਈ ਮੌਤ
ਦਸ ਦਈਏ ਕਿ ਜਲੰਧਰ ਪੱਛਮੀ ਹਲਕੇ ਲਈ ਪੋਸਟਲ ਬੈਲਟ ਦੀ ਗਿਣਤੀ ਜਾਰੀ ਹੈ। ਇਸ ਵਾਰ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ), ਜਲੰਧਰ ਵਿਖੇ ਹੋਵੇਗੀ। ਇਸ ਦੌਰਾਨ ਚੋਣ ਅਧਿਕਾਰੀਆਂ, ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾਵੇਗੀ। ਇਸ ਸੀਟ ’ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।Voting counting begins
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।