ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।      ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024:

ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। 

    ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਇੰਡਸਟਰੀਅਲ ਏਰੀਆ ਸੈਕਟਰ 82 ਦੇ ਫੈਕਟਰੀ ਦੇ ਕਾਮਿਆਂ ਨਾਲ ਮੁਲਾਕਾਤ ਕਰਕੇ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।     

     ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਤੁਹਾਡੇ ਯਤਨਾਂ ਨਾਲ ਅੱਗੇ ਵੱਧ ਰਹੀਆਂ ਹਨ, ਆਓ! ਆਪਣੀ ਇੱਕ-ਇੱਕ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ। ਇਸ ਮੌਕੇ ਸਮੂਹ ਕਿਰਤੀਆਂ ਨੇ ਵੋਟ ਪਾਉਣ ਲਈ ਸਹੁੰ ਵੀ ਚੁੱਕੀ। ਚੋਣ ਦਫ਼ਤਰ ਵੱਲੋਂ ਇਸ ਮੌਕੇ ਕਾਮਿਆਂ ਨੂੰ ਟੋਪੀਆਂ ਅਤੇ ਛੱਲੇ ਵੀ ਵੰਡੇ ਗਏ। ਚੋਣ ਕਾਨੂੰਗੋ ਸੁਰਿੰਦਰ ਬੱਤਰਾ ਦੀ ਅਗਵਾਈ ਵਿਚ ਪਿੱਕ-ਅੱਪ ਵੈਨਾਂ ਉਪਰ ਸਟਿੱਕਰ ਵੀ ਚਿਪਕਾਏ ਗਏ।

Tags:

Latest

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ