Friday, December 27, 2024

ਪੰਜਾਬ ਵਿਚ 13 ਨਵੰਬਰ ਨੂੰ ਨਹੀਂ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਦਾ ਵੱਡਾ ਫੈਸਲਾ

Date:

Voting will not be held on November 13.
ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ (by-elections in punjab) ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ, ਕੇਰਲ ਅਤੇ ਉੱਤਰ ਪ੍ਰਦੇਸ਼ ਵਿੱਚ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਹੁਣ ਚੋਣ ਕਮਿਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਪ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।

ਜ਼ਿਮਨੀ ਚੋਣਾਂ ਲਈ ਹੁਣ ਸਾਰੀਆਂ ਥਾਵਾਂ ਉਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਤਿਉਹਾਰ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ‘ਚ ਬਦਲਾਅ ਕੀਤਾ ਹੈ। ਚੋਣ ਕਮਿਸ਼ਨ ਤੋਂ ਤਰੀਕਾਂ ਬਦਲਣ ਦੀ ਮੰਗ ਕੀਤੀ ਗਈ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ।

ਕਮਿਸ਼ਨ ਨੂੰ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਅਤੇ ਕੁਝ ਸਮਾਜਿਕ ਸੰਗਠਨਾਂ ਤੋਂ ਕੁਝ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਵੋਟਿੰਗ ਦੀ ਮਿਤੀ ਨੂੰ ਬਦਲਣ ਲਈ ਬੇਨਤੀਆਂ ਪ੍ਰਾਪਤ ਹੋਈਆਂ। 13 ਨਵੰਬਰ 2024 ਨੂੰ ਵੱਡੇ ਪੱਧਰ ‘ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋ ਸਕਦੀ ਹੈ ਅਤੇ ਵੋਟਿੰਗ ਦੌਰਾਨ ਵੋਟਰਾਂ ਦੀ ਭਾਗੀਦਾਰੀ ਘਟ ਸਕਦੀ ਹੈ।Voting will not be held on November 13.

ਇਸ ਉਤੇ ਵਿਚਾਰ ਕਰਨ ਤੋਂ ਬਾਅਦ ਕਮਿਸ਼ਨ ਨੇ 14 ਵਿਧਾਨ ਸਭਾ ਹਲਕਿਆਂ ਵਿੱਚ ਉਪ ਚੋਣਾਂ ਲਈ ਪੋਲਿੰਗ ਦੀ ਮਿਤੀ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।

also read :- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ 9, ਪੰਜਾਬ ਵਿੱਚ ਚਾਰ ਅਤੇ ਕੇਰਲ ਵਿੱਚ ਇੱਕ ਸੀਟ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸ ਵਿਚ ਪੰਜਾਬ ਦੇ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਲ ਹਨ। ਕਾਂਗਰਸ, ਭਾਜਪਾ, ਬਸਪਾ ਅਤੇ ਆਰਐਲਡੀ ਸਮੇਤ ਪਾਰਟੀਆਂ ਨੇ ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਮੁੜ ਤੈਅ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ।Voting will not be held on November 13.

Share post:

Subscribe

spot_imgspot_img

Popular

More like this
Related