ਜ਼ਿੰਦਗੀ ਭਰਪੂਰ ਕਿਤਾਬ “ਵਾਹ ਜ਼ਿੰਦਗੀ !”

WahZindagi bundle of positivity ਜ਼ਿੰਦਗੀ ਦੇ ਤਜ਼ਰਬਿਆਂ ‘ਚੋਂ ਜਿਹੜੀਆਂ ਗੱਲਾਂ ਸਿੱਖੀਆਂ-ਸਿਖਾਈਆਂ ਜਾਂਦੀਆਂ ਹਨ ਉਨ੍ਹਾਂ ਦਾ ਅਸਰ ਸਦੀਵੀਂ ਹੁੰਦਾ ਹੈ। ਜੇਕਰ ਕੋਈ ਗੱਲ ਨਿੱਜੀ ਤਜ਼ਰਬਿਆਂ, ਕਹਾਣੀਆਂ, ਉਦਾਹਰਣਾਂ ਅਤੇ ਸਵਾਦਲੀਆਂ ਬਾਤਾਂ ਰਾਹੀਂ ਦੱਸੀ/ਸੁਣਾਈ/ਸਿਖਾਈ ਜਾਵੇ ਤਾਂ ਇਹ ਸਮਝ ਵੀ ਸੌਖੀ ਪੈ ਜਾਂਦੀ ਹੈ ਅਤੇ ਇਸ ਦਾ ਪ੍ਰਭਾਵ ਵੀ ਅਸਰਦਾਰ ਹੁੰਦਾ ਹੈ। ਨਰਿੰਦਰ ਪਾਲ ਸਿੰਘ ਜਗਦਿਓ ਦੀ ਨਵੀਂ ਕਿਤਾਬ […]

WahZindagi bundle of positivity ਜ਼ਿੰਦਗੀ ਦੇ ਤਜ਼ਰਬਿਆਂ ‘ਚੋਂ ਜਿਹੜੀਆਂ ਗੱਲਾਂ ਸਿੱਖੀਆਂ-ਸਿਖਾਈਆਂ ਜਾਂਦੀਆਂ ਹਨ ਉਨ੍ਹਾਂ ਦਾ ਅਸਰ ਸਦੀਵੀਂ ਹੁੰਦਾ ਹੈ। ਜੇਕਰ ਕੋਈ ਗੱਲ ਨਿੱਜੀ ਤਜ਼ਰਬਿਆਂ, ਕਹਾਣੀਆਂ, ਉਦਾਹਰਣਾਂ ਅਤੇ ਸਵਾਦਲੀਆਂ ਬਾਤਾਂ ਰਾਹੀਂ ਦੱਸੀ/ਸੁਣਾਈ/ਸਿਖਾਈ ਜਾਵੇ ਤਾਂ ਇਹ ਸਮਝ ਵੀ ਸੌਖੀ ਪੈ ਜਾਂਦੀ ਹੈ ਅਤੇ ਇਸ ਦਾ ਪ੍ਰਭਾਵ ਵੀ ਅਸਰਦਾਰ ਹੁੰਦਾ ਹੈ।

ਨਰਿੰਦਰ ਪਾਲ ਸਿੰਘ ਜਗਦਿਓ ਦੀ ਨਵੀਂ ਕਿਤਾਬ “ਵਾਹ ਜ਼ਿੰਦਗੀ !” ਅਜਿਹੀਆਂ ਹੀ ਗੱਲਾਂ, ਘਟਨਾਵਾਂ ਅਤੇ ਯਾਦਾਂ ਦਾ ਇਕ ਸੰਗ੍ਰਿਹ ਹੈ ਜੋ ਹਰ ਉਮਰ ਵਰਗ ਦੇ ਪਾਠਕ ਨੂੰ ਧਿਆਨ ਵਿਚ ਰੱਖ ਕੇ ਲਿਖੀ ਗਈ ਹੈ। ਇਸ ਕਿਤਾਬ ਵਿਚ 50 ਲੇਖ ਸ਼ਾਮਲ ਹਨ ਜੋ ਜ਼ਿੰਦਗੀ ਦੇ ਵੱਖ-ਵੱਖ ਰੰਗਾਂ, ਸੰਘਰਸ਼ਾਂ, ਪ੍ਰਾਪਤੀਆਂ ਅਤੇ ਛੋਟੀਆਂ ਛੋਟੀਆਂ ਖੁਸ਼ੀਆਂ ਨੂੰ ਵਿਲੱਖਣ ਤੇ ਰੌਚਕ ਸ਼ੈਲੀ ਵਿਚ ਪੇਸ਼ ਕਰਦੇ ਹਨ।

ਲੇਖਕ ਦਾ ਕਹਿਣਾ ਹੈ ਕਿ ਕਈ ਵਾਰ ਜ਼ਿੰਦਗੀ ਦੀਆਂ ਮੁਸ਼ਕਿਲਾਂ ਰਾਹਾਂ ਨੂੰ ਪਾਰ ਕਰਨ ਲਈ ਸਾਨੂੰ ਛੋਟੇ ਜਿਹੇ ਸਹਾਰੇ, ਹੌਂਸਲੇ ਜਾਂ ਫਿਰ ਹਿੰਮਤ ਭਰੇ ਦੋ ਸ਼ਬਦਾਂ ਦੀ ਲੋੜ ਹੁੰਦੀ ਹੈ ਅਤੇ ਪਾਠਕਾਂ ਨੂੰ ਇਹ ਸਾਰਾ ਕੁਝ “ਵਾਹ ਜ਼ਿੰਦਗੀ !” ਦੇ ਪੰਨਿਆਂ ‘ਚੋਂ ਮਿਲ ਜਾਵੇਗਾ। ਕਿਤਾਬ ਪਾਠਕਾਂ ਨੂੰ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ।

ਇਹ ਕਿਤਾਬ ਉਦਾਹਰਣਾਂ, ਨਿੱਜੀ ਤਜਰਬਿਆਂ ਅਤੇ ਛੋਟੀਆਂ-ਛੋਟੀਆਂ ਕਹਾਣੀਆਂ ਨਾਲ ਗੱਲ ਨੂੰ ਅੱਗੇ ਤੋਰਦੀ ਹੈ ਜਿਸ ਨਾਲ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰਨਗੇ।  

“ਵਾਹ ਜ਼ਿੰਦਗੀ !” ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਅਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਛੋਟੇ-ਛੋਟੇ ਵਾਕ ਅਤੇ ਆਮ ਸ਼ਬਦਾਵਲੀ ਪਾਠਕਾਂ ਨੂੰ ਆਪਣੇ ਨਾਲ ਤੋਰੀ ਰੱਖਦੇ ਹਨ। WahZindagi bundle of positivity

ਨਰਿੰਦਰ ਪਾਲ ਸਿੰਘ ਜਗਦਿਓ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਅਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।

ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤੈਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਅਮਰੀਕਾ-ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ਉੱਤੇ ਉਪਲੱਬਧ ਹੈ। ਜਲਦ ਹੀ ਆਸਟ੍ਰੇਲੀਆ ਵਿਚ ਵੀ ਇਹ ਕਿਤਾਬ ਆਨਲਾਈਨ ਉਪਲੱਬਧ ਹੋਵੇਗੀ। WahZindagi bundle of positivity

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ