Thursday, January 16, 2025

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

Date:

ਲੁਧਿਆਣਾ, 03 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਨਿਊ ਗੁਰਨਾਮ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 13.75 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਅਮਨ ਬੱਗਾ, ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਐਸ.ਡੀ.ਓ. ਅੰਸ਼ੁਲ ਗਰਚਾ, ਮਲਕੀਤ ਮੰਗਾ, ਮੁੰਨਾ ਪਾਂਡੇ, ਪਿੰਕੀ, ਵਿਜੇ ਭਾਟੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...