ਪੌਂਗ ਡੈਮ ’ਚੋਂ ਬਿਆਸ ਦਰਿਆ ‘ਚ ਛੱਡਿਆ ਪਾਣੀ, ਨੇੜੇ ਰਹਿੰਦੀ ਵਸੋਂ ਨੂੰ ਚੌਕਸ ਰਹਿਣ ਲਈ ਕਿਹਾ, ਹੈਲਪਲਾਈਨ ਨੰਬਰ ਜਾਰੀ

Date:

ਬੀਤੇ ਕੁਝ ਦਿਨਾਂ ਤੋਂ ਪਹਾੜ੍ਹੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ। ਇਸੇ ਤਰਾਂ ਬਿਆਸ ਦਰਿਆ ਉੱਪਰ ਬਣੇ ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਡਵੀਜ਼ਨ ਤਲਵਾੜਾ ਦੇ ਕਾਰਜਕਾਰੀ ਇੰਜੀਨੀਅਰ ਨੇ ਆਪਣੇ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਅੱਜ ਸਵੇਰੇ 10:00 ਵਜੇ ਪੌਂਗ ਡੈਮ ਤੋਂ 20000 ਕਿਊਸਿਕ ਪਾਣੀ ਬਿਆਸ ਦਰਿਆ ‘ਚ ਛੱਡਿਆ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਆਸ ਦਰਿਆ ਦੇ ਨੇੜੇ ਵਸੋਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਉਹ ਦਰਿਆ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਹੀ ਰਹਿਣ। ਉਨ੍ਹਾਂ ਦਰਿਆ ਬਿਆਸ ਦੇ ਕਿਨਾਰੇ ਰਹਿੰਦੇ ਗੁੱਜਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਲ-ਡੰਗਰ ਸਮੇਤ ਦਰਿਆ ਬਿਆਸ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਜਾਂ ਪਾਣੀ ਦਾ ਪੱਧਰ ਜਿਆਦਾ ਵੱਧ ਜਾਂਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ...

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...