ਚੰਡੀਗੜ, 16 ਮਈ:
Water Resources Department Punjab ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। Water Resources Department Punjab
also read : ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। Water Resources Department Punjab
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।