Tuesday, December 24, 2024

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ; 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ

Date:

ਚੰਡੀਗੜ੍ਹ, 21 ਅਕਤੂਬਰ:

Weapons recovered ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ਼ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। 

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਲਖਵੀਰ ਕੁਮਾਰ ਉਰਫ਼ ਲੱਕੀ, ਪਟਿਆਲਾ ਦੇ ਪਿੰਡ ਗਧਾਪੁਰ ਦੇ ਰਵੀ ਕੁਮਾਰ ਉਰਫ਼ ਫੌਜੀ, ਪਟਿਆਲਾ ਦੇ ਪਿੰਡ ਬਿਠੋਨੀਆ ਦੇ ਗੁਰਵਿੰਦਰ ਸਿੰਘ ਉਰਫ਼ ਮੱਟੂ ਅਤੇ ਡੇਰਾਬੱਸੀ ਦੇ ਜਤਿੰਦਰ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲਾਂ, ਜਿਨ੍ਹਾਂ ਵਿੱਚ ਦੋ ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ਼ੀ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਤੇ ਦੋ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।

READ ALSO : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ‘ਤੇ ਕਾਰਾਵਾਈ ਕਰਦਿਆਂ ਏ.ਡੀ.ਜੀ.ਪੀ.ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਢਕੋਲੀ ਵਿਖੇ ਪੁਰਾਣੇ ਅੰਬਾਲਾ-ਕਾਲਕਾ ਰੋਡ ‘ਤੇ ਸਥਿਤ ਡੀ.ਪੀ.ਐਸ. ਸਕੂਲ ਦੇ ਨੇੜੀਓਂ ਮੁਲਜ਼ਮਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਦੋ ਮੋਟਰਸਾਈਕਲਾਂ ‘ਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਖੇ ਵਿਸ਼ੇਸ਼ ਟੀਚਿਆਂ ’ਤੇ ਹਮਲਾ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ।Weapons recovered

ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬੰਬੀਹਾ ਗਰੋਹ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। Weapons recovered

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...