Western Disturbance Active
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਮਾਰਚ ਮਹੀਨਾ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਹੈ। ਤਾਜ਼ਾ ਪੱਛਮੀ ਗੜਬੜ ਕਾਰਨ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।
READ ALSO:ਲੋਕ ਸਭਾ ਚੋਣਾਂ ਤੋਂ ਪਹਿਲਾਂ ਗੌਤਮ ਗੰਭੀਰ ਦਾ ਵੱਡਾ ਬਿਆਨ, ਕਿਹਾ- ‘ਮੈਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰੋ’
ਹਰਿਆਣਾ ਦੇ 13 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਨੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਆਬਾਦ, ਸਿਰਸਾ, ਝੱਜਰ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Western Disturbance Active