ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ […]

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ 2024 ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 996.02 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ, ਜੋ ਕਿ 120.79 ਫ਼ੀਸਦੀ ਬਣਦੀ ਹੈ।

Tags:

Latest

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ