ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ 2024 ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 996.02 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ, ਜੋ ਕਿ 120.79 ਫ਼ੀਸਦੀ ਬਣਦੀ ਹੈ।

[wpadcenter_ad id='4448' align='none']