ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 23 ਮਈ:
wheat procurement operations Mandis ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ। wheat procurement operations Mandis
also read : ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। wheat procurement operations Mandisc
ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।