ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ : ਡੀ. ਸੀ

ਫ਼ਰੀਦਕੋਟ 13 ਮਈ :
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 5.11 ਲੱਖ  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ ਜਿਸ ਵਿੱਚੋਂ 4.99 ਲੱਖ ਦੀ ਖ਼ਰੀਦ ਕੀਤੀ ਗਈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਵੱਲੋਂ ਹੁਣ ਤੱਕ  1.12 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਇਸੇ ਤਰ੍ਹਾਂ ਮਾਰਕਫੈਡ ਵੱਲੋਂ 1.22 ਲੱਖ, ਪਨਸਪ ਵੱਲੋਂ      1.5 ਲੱਖ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 64,244, ਅਤੇ ਵਪਾਰੀਆਂ ਵੱਲੋਂ 94,547 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੁਣ ਤੱਕ 3.98 ਲੱਖ ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕੀਸਮ ਦੀ ਦਿੱਕਤ ਦਾ ਸਾਮਨਾ ਨਹੀਂ ਕਰਨਾ ਪੈ ਰਿਹਾ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

[wpadcenter_ad id='4448' align='none']