ਫਰੀਦਕੋਟ :13 ਅਪ੍ਰੈਲ 2024
ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਜ਼ਿਲ੍ਹਾ ਫਰੀਦਕੋਟ ਵੱਲੋਂ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਆਰ ਜੀ ਆਰ ਸੈੱਲ (ਰਤਨ ਟਾਟਾ ਟ੍ਰਸਟ) ਵਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਪਿੰਡ ਵੀਰੇਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ।
ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਨ ਢਿੱਲੀਆਂ ਹੋਣ ਤਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਤਾਰਾਂ ਕਸਵਾ ਲੈਣੀਆਂ ਚਾਹੀਦੀਆਂ l
ਉਨ੍ਹਾਂ ਕਿਹਾ ਕਿ ਬਿਜਲੀ ਦੇ ਟਰਾਂਸਫਾਰਮਰ ਦੇ ਆਲੇ ਦੁਆਲਿਓਂ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਲੈਣੀ ਚਾਹੀਦੀ ਹੈ l ਉਨ੍ਹਾਂ ਕਿਹਾਂ ਕਿ ਕਿਸੇ ਵੀ ਅੱਗ ਲੱਗਣ ਦੀ ਦੁਰਘਟਨਾ ਤੋਂ ਬਚਨ ਲਈ ਚੁਬੱਚਿਆਂ ਅਤੇ ਸਪਰੇਅ ਪੰਪਾਂ ਦੀਆਂ ਟੈਂਕੀਆਂ ਵਿੱਚ ਪਾਣੀ ਭਰ ਕੇ ਰੱਖਣਾ ਚਾਹੀਦਾ l ਉਨ੍ਹਾਂ ਕਿਹਾਂ ਕਿ ਜ਼ੇਕਰ ਕਿਤੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਅੱਗ ਬੁਝਾਉ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ l ਉਨ੍ਹਾਂ ਕਿਹਾਂ ਕਿ ਕਣਕ ਦੀ ਫਸਲ ਨੂੰ ਪੁਰੀ ਤਰਾਂ ਪੱਕਣ ਤੇ ਹੀ ਕਟਾਈ ਕੀਤੀ ਜਾਵੇ ਤਾਂ ਜੋ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ l ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥੀਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ l
ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ l ਫ਼ੀਲਡ ਸਹਾਇਕ ਅਰਸ਼ਦੀਪ ਸਿੰਘ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿੱਚ ਝੋਨਾ -ਕਣਕ ਫਸਲੀ ਚੱਕਰ ਹੇਠੋ ਰਕਬਾ ਘਟਾਉਣ ਲਈ ਨਰਮੇ ਦੀ ਫਸਲ ਅਹਿਮ ਭੂਮਿਕਾ ਨਿਭਾ ਸਕਦੀ ਹੈ l ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਕੀੜੇ-ਮਕੌੜੇ ਖਾਸਕਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪਿੰਡਾਂ ਵਿੱਚ ਪਈਆਂ ਛੱਟੀਆਂ ਨੂੰ ਨਸ਼ਟ ਕਰ ਦੇਣ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਫ਼ੀਲਡ ਸਹਾਇਕ, ਲਵਪ੍ਰੀਤ ਸਿੰਘ,ਸੁਖਵੰਤ ਸਿੰਘ,ਜਸਵੰਤ ਸਿੰਘ,ਜਗਜੀਤ ਸਿੰਘ,ਰਮਨਦੀਪ ਸਿੰਘ,ਰਜਿੰਦਰ ਸਿੰਘ, ਕੁਲਦੀਪ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।