Sunday, January 19, 2025

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

Date:


ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ


ਚੰਡੀਗੜ੍ਹ, 9 ਮਈ:

WHEAT STRAW BURNING ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ।

ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। WHEAT STRAW BURNING

ਸ. ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ।

ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।

————–

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...