Saturday, January 18, 2025

ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼?

Date:

When will Akal Takht Sahib appear before?

ਅਕਾਲੀ ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਦਲ ਦੇ ਬਾਗੀ ਧੜੇ ਵੱਲੋਂ ਲੱਗੇ ਇਲਜ਼ਾਮਾਂ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇ ਚੁੱਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਜੱਥੇਦਾਰ ਵੱਲੋਂ ਕੀ ਕਾਰਵਾਈ ਕੀਤੀ ਜਾਵੇਗੀ? ਇਹ ਸਵਾਲ ਲਗਾਤਾਰ ਸਿਆਸੀ ਅਤੇ ਪੰਥਕ ਗਲਿਆਰਿਆਂ ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਫੈਸਲਾ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਕੀਤਾ ਜਾਣਾ ਹੈ। ਇਹ ਬੈਠਕ ਕਦੋਂ ਹੋਵੇਗੀ ਇਸ ਬਾਰੇ ਹਾਲੇ ਤੱਕ ਜੱਥੇਦਾਰ ਵੱਲੋਂ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਗਿਆ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਸਤ ਮਹੀਨੇ ਦੇ ਪਹਿਲੇ ਹਫਤੇ ਚ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਬੁਲਾਈ ਜਾ ਸਕਦੀ ਹੈ। ਇਹ ਵੀ ਜਾਣਕਾਰੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਦੇਸ਼ ਦੇ ਦੌਰੇ ਤੇ ਹਨ।।ਓਨ੍ਹਾਂ ਦੇ ਵਾਪਿਸ ਭਾਰਤ ਪਰਤਣ ਮਗਰੋਂ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਬੁਲਾਈ ਜਾਵੇਗੀ। ਇਸ ਬੈਠਕ ਚ ਪੰਜਾਂ ਤਖਤਾਂ ਦੇ ਜੱਥੇਦਾਰ ਸੁਖਬੀਰ ਬਾਦਲ ਵਾਲੇ ਮਸਲੇ ਤੇ ਵਿਚਾਰ ਚਰਚਾ ਕਰਕੇ ਤਹਿ ਕਰਨਗੇ ਕਿ ਆਖਿਰ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਖਿਲਾਫ ਕਿਸ ਤਰਾਂ ਦੀ ਕਾਰਵਾਈ ਕੀਤੀ ਜਾਣੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਹੀ ਕਿਸੇ ਸਿੱਖ ਦੇ ਖਿਲਾਫ ਅਕਾਲ ਤਖ਼ਤ ਸਾਹਿਬ ਤੇ ਕੋਈ ਸ਼ਿਕਾਇਤ ਪਹੁੰਚਦੀ ਹੈ ਤਾਂ ਉਸ ਵਿਅਕਤੀ ਨੂੰ ਅਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਚ ਸ਼ਿਕਾਇਤ ਕਰਤਾ ਅਤੇ ਆਰੋਪੀ ਦੋਹਾਂ ਦੇ ਪੱਖਾਂ ਨੂੰ ਸਾਹਮਣੇ ਰੱਖ ਕੇ ਓਨ੍ਹਾਂ ਤੇ ਵਿਚਾਰ ਕੀਤਾ ਜਾਂਦਾ ਹੈ। ਜੇਕਰ ਉਕਤ ਵਿਅਕਤੀ ਸੱਚਮੁੱਚ ਕਿਸੇ ਪੰਥਕ ਮਸਲੇ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਉਸਨੂੰ ਤਨਖਾਹ (ਧਾਰਮਿਕ ਸਜ਼ਾ) ਲਗਾਈ ਜਾਂਦੀ ਹੈ।When will Akal Takht Sahib appear before?

ਪਿਛਲੀ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਨੂੰ ਵੀ ਤਨਖਾਹ ਲਗਾਈ ਗਈ ਸੀ। ਇਸ ਤੋਂ ਇਲਾਵਾ ਜੇਕਰ ਕੋਈ ਸਿੱਖ ਦੋਸ਼ ਲੱਗਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਕੋਈ ਪੱਖ ਨਹੀਂ ਰੱਖਦਾ ਜਾਂ ਪੇਸ਼ ਨਹੀਂ ਹੁੰਦਾ ਤਾਂ ਉਸਨੂੰ ਸਿੱਖ ਪੰਥ ਵਿਚੋਂ ਛੇਕ ਵੀ ਦਿੱਤਾ ਜਾਂਦਾ ਹੈ। ਅਜਿਹਾ ਓਨ੍ਹਾਂ ਸਿੱਖਾਂ ਨਾਲ ਵੀ ਹੋ ਸਕਦਾ ਹੈ ਜਿਨ੍ਹਾਂ ਨੇ ਸਾਬਤ ਸੂਰਤ ਹੋਣਗੇ ਬਾਵਜੂਦ ਸਿੱਖ ਪੰਥ ਦੇ ਖਿਲਾਫ ਜਾ ਕੇ ਕੋਈ ਬੱਜਰ ਗੁਨਾਹ ਕੀਤਾ ਹੋਵੇ।

ਸੁਖਬੀਰ ਬਾਦਲ ਉੱਤੇ ਇਹ ਇਲਜ਼ਾਮ ਹੈ ਕਿ ਪੰਜਾਬ ਚ ਅਕਾਲੀ ਦਲ ਦੇ ਸਰਕਾਰ ਹੁੰਦਿਆ ਡੇਰਾ ਮੁੱਖੀ ਨੂੰ ਮੁਆਫੀ ਦੇਣ ਦੇ ਨਾਲ ਨਾਲ ਕਈ ਅਜਿਹੇ ਫੈਂਸਲੇ ਲਏ ਗਏ ਜਿਨ੍ਹਾਂ ਨੇ ਅਕਾਲੀ ਦਲ ਨੂੰ ਹਾਸ਼ੀਏ ਤੇ ਲਿਆ ਕੇ ਖੜਾ ਕਰ ਦਿੱਤਾ। ਇਸਦੇ ਚੱਲਦਿਆਂ ਅਕਾਲੀ ਦਲ ਦੇ ਬਾਗੀ ਧੜੇ ਨੇ ਖੁਦ ਅਕਾਲ ਤਖ਼ਤ ਸਾਹਿਬ ਵਿਖੇ ਖਿਮਯਾਚਨਾ ਦੀ ਅਰਦਾਸ ਕੀਤੀ ਜਿਸਨੂੰ ਪਛੱਚਾਤਾਪ ਦਾ ਨਾਮ ਵੀ ਦਿੱਤਾ ਗਿਆ। ਇਸਦੇ ਨਾਲ ਹੀ ਇੱਕ ਲਿਖਤੀ ਮੁਆਫੀਨਾਮਾ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਦਿੱਤਾ ਗਿਆ ਜਿਸ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸਾਡੇ ਕੋਲੋ ਇਹ ਸਾਰੀਆਂ ਵੱਡੀਆਂ ਗਲਤੀਆਂ ਹੋਈਆਂ ਹਨ। ਇਸ ਕਰਕੇ ਸੁਖਬੀਰ ਬਾਦਲ ਵੀ ਇਸ ਲਈ ਦੋਸ਼ੀ ਹਨ।

ਉਕਤ ਇਲਜ਼ਾਮਾਂ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨਾਂ ਨੇ ਬੈਠਕ ਕਰਕੇ ਸੁਖਬੀਰ ਬਾਦਲ ਕੋਲੋਂ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਮੰਗਿਆ ਸੀ। ਹੁਣ ਸੁਖਬੀਰ ਅਪਣਾ ਪੱਖ ਰੱਖ ਚੁੱਕੇ ਹਨ ਅਤੇ ਇੰਤਜ਼ਾਰ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਬੈਠਕ ਕਦੋਂ ਬੁਲਾਈ ਜਾਂਦੀ ਹੈ। ਉਸ ਬੈਠਕ ਵਿੱਚ ਹੀ ਤਹਿ ਹੋਵੇਗਾ ਕਿ ਸੁਖਬੀਰ ਬਾਦਲ ਤੇ ਲੱਗੇ ਇਲਜ਼ਾਮ ਕਿੰਨੇ ਕੂ ਸਹੀ ਹਨ ਅਤੇ ਜੇਕਰ ਸਹੀ ਹਨ ਤਾਂ ਉਨ੍ਹਾਂ ਬਦਲੇ ਓਨ੍ਹਾਂ ਨੂੰ ਕਿਸ ਤਰਾਂ ਦੀ ਪੰਥਕ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ।When will Akal Takht Sahib appear before?

Share post:

Subscribe

spot_imgspot_img

Popular

More like this
Related

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘ਪੰਜਾਬ 95’

Diljit Dosanjh Film Punjab 95  ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ...

ਦਿੱਲੀ ‘ਚ ਕਿਰਾਏਦਾਰਾਂ ਨੂੰ ਕੇਜਰੀਵਾਲ ਦਾ ਤੋਹਫ਼ਾ! BJP ਦੀ ਤਾਨਾਸ਼ਾਹੀ ਨੂੰ ਲੋਕ ਸ਼ਾਂਤ ਕਰਨਗੇ – ਕੇਜਰੀਵਾਲ

Delhi Election 2025 ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਪੰਜਾਬ ‘ਚ ਮੰਗਣੀ ਤੋਂ ਆ ਰਹੇ ਪਰਿਵਾਰ ਨਾਲ ਹੋ ਗਈ ਜੱਗੋਂ ਤੇਰਵੀਂ , ਇੱਕ ਦੀ ਮੌਤ, ਇੱਕ ਜ਼ਖ਼ਮੀ

Punjab Road Accident Today ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ...