15 ਤੋਂ 19 ਮਈ ਤੱਕ ਅਲਰਟ, ਜਾਣੋ ਕਿਥੇ ਪਵੇਗਾ ਮੀਂਹ ਤੇ ਕਿਥੇ ਗਰਮੀ ਦਾ ਕਹਿਰ…

15 ਤੋਂ 19 ਮਈ ਤੱਕ ਅਲਰਟ, ਜਾਣੋ ਕਿਥੇ ਪਵੇਗਾ ਮੀਂਹ ਤੇ ਕਿਥੇ ਗਰਮੀ ਦਾ ਕਹਿਰ…

Where is the fury of summer?

 Where is the fury of summer?

ਯੂਪੀ-ਬਿਹਾਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਕਹਿਰ ਦੀ ਗਰਮੀ ਨੇ ਫਿਰ ਤੋਂ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿਨ ਵੇਲੇ ਅਸਮਾਨ ਤੋਂ ਅੱਗ ਵਰ੍ਹਨੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਦਿੱਲੀ ਦਾ ਮੌਸਮ ਹੋਰ ਗਰਮ ਹੋਣ ਵਾਲਾ ਹੈ।

ਦਿੱਲੀ ਵਿੱਚ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਇਹੋ ਸਥਿਤੀ ਬਣੀ ਰਹੇਗੀ। ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਸਮੇਤ ਐੱਨਸੀਆਰ ਦੇ ਇਲਾਕਿਆਂ ‘ਚ ਤੇਜ਼ ਗਰਮੀ ਪੈਣ ਵਾਲੀ ਹੈ ਅਤੇ ਤਾਪਮਾਨ ਵਧੇਗਾ। ਮੌਸਮ ਵਿਭਾਗ ਨੇ ਭਾਵੇਂ ਹੀਟ ਵੇਵ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਹੈ ਪਰ ਸਥਿਤੀ ਲੂ ਦੀ ਲਹਿਰ ਵਰਗੀ ਹੀ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਸਥਾਨ ਅੱਗ ਦੀ ਭੱਠੀ ਬਣ ਗਿਆ ਹੈ ਅਤੇ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ।Where is the fury of summer?

ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਆਸਪਾਸ ਦੇ ਇਲਾਕਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਯਾਨੀ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ। ਦਿਨ ਵੇਲੇ ਬਹੁਤ ਤੇਜ਼ ਧੁੱਪ ਹੋਵੇਗੀ ਅਤੇ ਗਰਮ ਹਵਾ ਚੱਲੇਗੀ। ਹਾਲਾਂਕਿ ਆਉਣ ਵਾਲੇ ਦਿਨਾਂ ‘ਚ ਪਾਰਾ 44 ਡਿਗਰੀ ਤੱਕ ਪਹੁੰਚ ਸਕਦਾ ਹੈ।

also read :- ਹਰਿਆਣਾ ‘ਚ ਉਮੀਦਵਾਰਾਂ ‘ਤੇ ਹਮਲਿਆਂ ਨੂੰ ਲੈ ਕੇ ਚੋਣ ਕਮਿਸ਼ਨ ਸਖ਼ਤ: ਜ਼ਿਲ੍ਹਿਆਂ ਦੇ ਡੀਸੀ ਤੋਂ ਮੰਗੀ ਰਿਪੋਰਟ

ਅੱਜ ਯਾਨੀ 15 ਤੋਂ 19 ਮਈ ਤੱਕ ਤਾਪਮਾਨ ਵਧਦਾ ਹੀ ਰਹੇਗਾ ਅਤੇ ਮੌਸਮ ਖੁਸ਼ਕ ਰਹੇਗਾ। ਦਿਨ ਵੇਲੇ ਇੰਨੀ ਜ਼ਿਆਦਾ ਧੁੱਪ ਹੋਵੇਗੀ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦਿੱਲੀ-ਐਨਸੀਆਰ ਦੇ ਲੋਕਾਂ ਲਈ ਰਾਹਤ ਦੀ ਕੋਈ ਉਮੀਦ ਨਹੀਂ ਹੈ।

ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਮੁਤਾਬਕ ਦੱਖਣੀ ਭਾਰਤ ਦੇ ਕੁਝ ਰਾਜਾਂ ‘ਚ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉੜੀਸਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਦੇ ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇੰਨਾ ਹੀ ਨਹੀਂ ਗੁਜਰਾਤ, ਮਹਾਰਾਸ਼ਟਰ, ਸਿੱਕਮ, ਅਰੁਣਾਚਲ ਪ੍ਰਦੇਸ਼, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।Where is the fury of summer?

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ