Friday, January 3, 2025

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Date:

 Who else filed nominations?

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਚੋਣਾਂ ਹਾਰ ਰਹੀ ਹੈ। ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਕਮਿਊਨਿਟੀ ਨੂੰ ਟਾਰਗੇਟ ਕਰਨ ਵਿਚ ਲੱਗੇ ਹੋਏ ਹਨ। ਮੰਗਲ ਸੂਤਰ ਖੋਹਣ ਦੀ ਗੱਲ ਕਰ ਰਹੇ ਹਨ, 79 ਸਾਲ ਤੋਂ ਕਿਸੇ ਨੇ ਨਹੀਂ ਖੋਹਿਆ। ਰਾਜਸਥਾਨ ਵਿਚ ਭਾਜਪਾ ਨੂੰ 25 ਵਿਚੋਂ ਸਿਰਫ 15 ਸੀਟਾਂ ਮਿਲ ਰਹੀਆਂ ਹਨ। ਨਾਰਥ ਦੇ ਦੂਜੇ ਸੂਬਿਆਂ ਵਿਚ ਵੀ ਇਹੋ ਹਾਲ ਹੈWho else filed nominations?

also read :- ਪਾਤਰ ਸਾਬ੍ਹ ਨਹੀਂ ਰਹੇ ਪਰ ਉਨ੍ਹਾਂ ਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ’

ਹੋਰ ਕਿਸ ਨੇ ਦਾਖਲ ਕੀਤੀ ਨਾਮਜ਼ਦਗੀ

ਇਸ ਤੋਂ ਇਲਾਵਾ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਗਲਾ, ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। Who else filed nominations?

Share post:

Subscribe

spot_imgspot_img

Popular

More like this
Related