Will have to resign
ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਇਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਹੋਵੇਗਾ। ਇਹ ਕਾਨੂੰਨੀ ਤੌਰ ‘ਤੇ ਬੇਹੱਦ ਜ਼ਰੂਰੀ ਹੈ ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਸਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿਚ ਪ੍ਰਕਾਸ਼ਿਤ ਕੀਤੀ ਜਾਵੇਗੀ। ਇਨ੍ਹਾਂ ਦੇ ਅਸਤੀਫਿਆਂ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣਾਂ ਲਈ ਅੱਗੇ ਦੀ ਕਾਰਵਾਈ ਸ਼ੁਰੂ ਕਰੇਗਾ। ਜਾਣਕਾਰੀ ਮੁਤਾਬਕ ਇਸ ਵਾਰ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਜਿੱਤੇ ਹਨ। ਇਹ ਦੋਵੇਂ ਡੇਰਾ ਬਬਾ ਨਾਨਕ ਅਤੇ ਗਿੱਦੜਬਾਹਾ ਤੋਂ ਵਿਧਾਇਕ ਹਨ। Will have to resign
ਇਸੇ ਤਰ੍ਹਾਂ ਸੰਗਰੂਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਬਰਨਾਲਾ ਤੋਂ ਵਿਧਾਇਕ ਹਨ ਜਦਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਹੁਸ਼ਿਆਰਪੁਰ ਤੋਂ ਚੋਣ ਲੜਨ ਵਾਲੇ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਹਨ। ਇਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਇਸੇ ਤਰ੍ਹਾਂ ਗੁਆਂਢੀ ਸੂਬੇ ਹਰਿਆਣਾ ਵਿਚ ਕਾਂਗਰਸ ਦੇ ਵਰੁਣ ਚੌਧਰੀ ਅੰਬਾਲਾ ਜ਼ਿਲ੍ਹੇ ਦੇ ਮੁਲਾਨਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਜਦਕਿ ਹੁਣ ਉਹ ਲੋਕ ਸਭਾ ਲਈ ਚੁਣੇ ਗਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ।
also read :- ਪੰਜਾਬ ਨੂੰ ਗਰਮੀ ਤੋਂ ਮਿਲਣ ਵਾਲੀ ਹੈ ਜਲਦ ਹੀ ਰਾਹਤ
ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਸਾਰੇ ਪੰਜ ਮੌਜੂਦਾ ਵਿਧਾਇਕਾਂ ਨੂੰ 20 ਜੂਨ 2024 ਤੋਂ ਪਹਿਲਾਂ ਸੂਬੇ ਦੀ ਵਿਧਾਨ ਸਭਾ ਤੋਂ ਅਸਤੀਫਾ ਦੇਣਾ ਹੋਵੇਗਾ ਨਹੀਂ ਤਾਂ ਸੰਬੰਧਤ ਲੋਕ ਸਭਾ ਸੀਟਾਂ ਜਿੱਥੇ ਉਪਰੋਕਤ ਪੰਜਾਂ ਆਗੂਆਂ ਨੂੰ 4 ਜੂਨ 2024 ਨੂੰ ਲੋਕ ਸਭਾ ਮੈਂਬਰ ਦੇ ਰੂਪ ਵਿਚ ਚੁਣਿਆ ਗਿਆ ਹੈ, ਨੂੰ ਖਾਲ੍ਹੀ ਐਲਾਨ ਦਿੱਤਾ ਜਾਵੇਗਾ। ਸਾਰੇ ਪਾਰਲੀਮੈਂਟ ਮੈਂਬਰਾਂ ਦੇ ਚੁਣੇ ਜਾਣ ਸੰਬੰਧੀ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿਚ ਪ੍ਰਕਾਸ਼ਤ ਕਰ ਦਿੱਤੀ ਗਈ ਹੈ। ਮਾਹਿਰਾਂ ਨੇ ਇਸ ਸੰਬੰਧ ਵਿਚ ਸਮਕਾਲੀ ਮੈਂਬਰਸ਼ਿਪ ਨਿਯਮ, 1950 ਦੇ ਨਿਯਮ 2 ਦਾ ਹਵਾਲਾ ਦਿੱਤਾ ਹੈ। ਜਿਸ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 101 ਦੇ ਖੰਡ (2) ਅਤੇ ਧਾਰਾ 190 ਦੇ ਖੰਡ (2) ਵਲੋਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਤਿਆਰ ਕੀਤਾ ਹੈ। 1950 ਦੇ ਉਕਤ ਨਿਯਮ 2 ਵਿਚ ਇਹ ਪ੍ਰਬੰਧ ਹੈ ਕਿ ਇਹ ਮਿਆਦ ਜਿਸ ਦੇ ਸਮਾਪਤ ਹੋਣ ‘ਤੇ ਕਿਸੇ ਅਜਿਹੇ ਵਿਅਕਤੀ ਦਾ ਸੰਸਦ ਵਿਚ ਸਥਾਨ ਖਾਲ੍ਹੀ ਹੋ ਜਾਵੇਗਾ।Will have to resign