ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

Date:

ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਸਥਾਨਕ ਬੱਚਤ ਭਵਨ ਵਿਖੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਸੰਵੇਦਨਸ਼ੀਲ ਸਬੰਧੀ ਮੈਪਿੰਗ ਮੁਕੰਮਲ ਕਰ ਲਈ ਗਈ ਹੈ ਜਿਸਦੇ ਤਹਿਤ 2919 ਪੋਲਿੰਗ ਸਟੇਸ਼ਨਾਂ ਵਿੱਚੋਂ 381 ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਸੁਤੰਤਰ ਅਤੇ ਪਾਰਦਰਸ਼ੀ ਚੋਣਾਂ ਦੀ ਗਰੰਟੀ ਦੇਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ ਨੂੰ ਯਕੀਨੀ ਬਣਾਉਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਨ੍ਹਾਂ ਬੂਥਾਂ ਨੂੰ ਕਵਰ ਕਰਨ ਲਈ ਪੰਜਾਬ ਪੁਲਿਸ ਸਮੇਤ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇਗੀ। ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।

ਇਨ੍ਹਾਂ ਸਾਰੇ ਯਤਨਾਂ ਦਾ ਮੁੱਢਲਾ ਮਨੋਰਥ ਇਹ ਯਕੀਨੀ ਬਣਾਉਣਾ ਸੀ ਕਿ ਲੋਕ ਇਸ ਜਮਹੂਰੀ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਭਾਗ ਲੈ ਸਕਣ। ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਧਾਨ ਸਭਾ ਹਲਕਿਆਂ ਦੇ ਹਰੇਕ ਪੋਲਿੰਗ ਬੂਥ ‘ਤੇ ਸੁਤੰਤਰ ਅਤੇ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ।

ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਆਮ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੀਟਿੰਗ ਦੌਰਾਨ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ, ਰੁਪਿੰਦਰ ਪਾਲ ਸਿੰਘ, ਏ.ਸੀ.ਏ. ਗਲਾਡਾ ਓਜਸਵੀ ਅਲੰਕਾਰ, ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਐਸ.ਡੀ.ਐਮਜ਼ ਵਿਕਾਸ ਹੀਰਾ, ਗੁਰਬੀਰ ਸਿੰਘ ਕੋਹਲੀ, ਬਲਜਿੰਦਰ ਸਿੰਘ ਢਿੱਲੋਂ, ਦੀਪਕ ਭਾਟੀਆ, ਰਜਨੀਸ਼ ਅਰੋੜਾ, ਬੇਅੰਤ ਸਿੰਘ ਸਿੱਧੂ, ਗਲਾਡਾ ਦੇ ਅਸਟੇਟ ਅਫਸਰ ਅੰਕੁਰ ਮਹਿੰਦਰੂ, ਸੰਯੁਕਤ ਨਗਰ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ, ਚੇਤਨ ਬੰਗੜ, ਆਰ.ਟੀ.ਏ. ਰਣਦੀਪ ਹੀਰ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related