Will not be able to contest elections
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।Will not be able to contest elections
also read ;- ਫੌਜ ਦਾ ਤਖਤਾਪਲਟ, ਸ਼ੇਖ ਹਸੀਨਾ ਨੇ ਛੱਡਿਆ ਦੇਸ਼
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ। Will not be able to contest elections