Thursday, December 26, 2024

ਕੀ ਕੈਪਟਨ ਕਰਨਗੇ BJP ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕਰਨ ?

Date:

Will the Captain campaign? ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਲਈ ਜਾਣ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜਲੰਧਰ ‘ਚ ਸਾਰੀਆਂ ਪਾਰਟੀਆਂ ਨੇ ਆਪਣੀ ਤਾਕਤ ਝੌਕ ਦਿੱਤੀ ਹੈ। ਇਸ ‘ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੋਰਚਾ ਸੰਭਾਲਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਸਾਥ ਦੇਣ ਲਈ ਆ ਰਹੇ ਹਨ।Will the Captain campaign?

also read :- ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ


ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਦੀ ਕਮਾਨ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਹੱਥ ‘ਚ ਹੈ ਅਤੇ ਪੰਜਾਬ ਪ੍ਰਭਾਰੀ ਹਰੀਸ਼ ਚੌਧਰੀ ਨੇ ਵੀ ਪੱਕਾ ਡੇਰਾ ਲਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਚਰਨਜੀਤ ਚੰਨੀ, ਨਵਜੋਤ ਸਿੱਧੂ ਵੀ ਦਸਤਕ ਦੇ ਰਹੇ ਹਨ। ਹਾਲਾਂਕਿ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਨੇਤਾਵਾਂ ਦੀ ਡਿਊਟੀ ਜਲੰਧਰ ‘ਚ ਲਾਈ ਗਈ ਹੈ। ਇਨ੍ਹਾਂ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਕੇਵਲ ਢਿੱਲੋਂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਆਦਿ ਤਾਂ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਨਜ਼ਰ ਆਏ ਸਨ।Will the Captain campaign?

Share post:

Subscribe

spot_imgspot_img

Popular

More like this
Related