ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ ਅਲੱਗ ਮੁੱਦਿਆਂ ਉਤੇ ਟਕਰਾਅ ਵੀ ਬਣਿਆ ਰਿਹਾ ਹੈ।Will visit border districts ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਅਤੇ ਡੀਜੀਪੀ […]

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ ਅਲੱਗ ਮੁੱਦਿਆਂ ਉਤੇ ਟਕਰਾਅ ਵੀ ਬਣਿਆ ਰਿਹਾ ਹੈ।Will visit border districts

ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਅਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ।Will visit border districts

ALSO READ:- ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਅੱਜ

ਰਾਜ ਭਵਨ ਦੇ ਅਧਿਕਾਰੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਇਸ ਦੌਰੇ ਬਾਬਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਪਹਿਲਾ ਦੌਰਾ ਅਪਰੈਲ 2022 ਵਿਚ ਕੀਤਾ ਸੀ ਅਤੇ ਉਨ੍ਹਾਂ ਦੇ ਪਹਿਲੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਗਏ ਸਨ।Will visit border districts