Friday, December 27, 2024

ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ

Date:

ਬਠਿੰਡਾ, 9 ਨਵੰਬਰ : ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੇ ਨਾਲ ਫਸਲ ਦਾ ਝਾੜ ਵੱਧ ਅਤੇ ਖਰਚਾ ਘੱਟ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਮਪੁਰਾ, ਬਾਲਿਆਂਵਾਲੀ ਅਤੇ ਭਾਈ ਬਖਤੌਰ ਦੇ ਆਸ-ਪਾਸ ਦੇ ਖੇਤਾਂ ‘ਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਚੋਖਾ ਮੁਨਾਫਾ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ ਤਕਰੀਬਨ 4 ਹਜ਼ਾਰ ਸੁਪਰ ਸੀਡਰ ਹਨ, ਜਿਨਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ ਜ਼ਿਲੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵੱਡੀ ਗਿਰਾਵਟ ਆਈ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪਰਾਲੀ ਦੀ ਸੰਭਾਲ ਤੇ ਉਸ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ ਡੰਪ ਵੀ ਬਣਾਏ ਗਏ ਹਨ।

ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਨਿਯੁਕਤ ਕੀਤੀਆਂ ਗਈਆਂ ਟੀਮਾਂ ਨੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਨੂੰ ਬੁਝਾਇਆ।

ਇਸ ਮੌਕੇ ਵਾਤਾਵਰਨ ਪ੍ਰੇਮੀ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਲਗਾਤਾਰ ਪਿਛਲੇ 8-9 ਸਾਲਾਂ ਤੋਂ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੇ 8 ਏਕੜ ਸੁਪਰ ਸੀਡਰ ਅਤੇ 7 ਏਕੜ ਹੈਪੀ ਸੀਡਰ ਨਾਲ ਫਸਲ ਦੀ ਬਿਜਾਈ ਕੀਤੀ ਸੀ। ਇਸ ਤੋਂ ਇਲਾਵਾ ਉਹ ਇਸ ਸਾਲ ਵੀ ਕਰੀਬ 17 ਏਕੜ ਜਮੀਨ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਰੇਗਾ। ਉਹਨਾਂ ਹੋਰਨਾ ਕਿਸਾਨਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਵੀ ਆਪਣੀ ਫਸਲ ਦੀ ਬਿਜਾਈ ਸੁਪਰ ਸੀਡਰ ਅਤੇ ਹੈਪੀ ਸੀਡਰ ਨਾਲ ਕਰਨ ਨੂੰ ਤਰਜੀਹ ਦੇਣ, ਇਸ ਤਰ੍ਹਾਂ ਕਰਨ ਨਾਲ ਜਿੱਥੇ ਫਸਲ ਦਾ ਝਾੜ ਵੱਧ ਹੁੰਦਾ ਹੈ ਉੱਥੇ ਖਰਚਾ ਵੀ ਘੱਟ ਆਉਂਦਾ ਹੈ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...