Sunday, December 29, 2024

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

Date:

ਸ੍ਰੀ ਮੁਕਤਸਰ ਸਾਹਿਬ, 02 ਦਸੰਬਰ:

ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਬਚਾਉਣਾ ਹੈ, ਇਸ ਕੈਂਪ ਵਿੱਚ ਕੈਂਸਰ ਦੀ ਸਕਰੀਨਿੰਗ ਸਬੰਧੀ 500 ਤੋਂ ਵੱਧ ਔਰਤਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਰੋਜ਼ਗਾਰ ਸਬੰਧੀ 209 ਲੜਕੀਆਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ ਗਿਆ ਅਤੇ ਮੌਕੇ ’ਤੇ ਹੀ 134 ਲੜਕੀਆਂ ਦੀ 07 ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸੁਵਿਧਾਵਾਂ ਇਕੱਠੀਆਂ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ ਜਿਵੇਂ ਕਿ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਰੋਜ਼ਗਾਰ ਸਬੰਧੀ ਪਲੇਸਮੈਂਟ ਕੈਂਪ, ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਲਾਸ ਆਦਿ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਤਹਿਤ 4,000 ਰੁਪਏ ਪ੍ਰਤੀ ਮਹੀਨਾ ਪ੍ਰੋਤਸਾਹਨ ਰਾਸ਼ੀ, ਘੱਟ ਵਿਆਜ ਦਰ ’ਤੇ ਲੋਨ ਦੀ ਸੁਵਿਧਾ ਆਦਿ ਸਹੂਲਤਾਂ ਵੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ 132 ਲਾਭਪਾਤਰੀਆਂ ਨੂੰ 51,000/- ਪ੍ਰਤੀ ਲਭਾਪਾਤਰੀ ਦੇ ਹਿਸਾਬ ਨਾਲ 67 ਲੱਖ 32 ਹਜ਼ਾਰ ਰੁਪਏ ਦੇ ਚੈੱਕ ਸ਼ਗਨ ਸਕੀਮ ਤਹਿਤ ਤਕਸੀਮ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰ ਜ਼ਿਲ੍ਹੇ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਹੈ ਤਾਂ ਜੋ ਕੋਈ ਵੀ ਔਰਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਇੱਕ ਔਰਤ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ 149 ਖਿਡਾਰੀਆਂ ਨੂੰ ਟਰੈਕ ਸੂਟ, 100 ਲੜਕੀਆਂ ਸਕੂਲੀ ਬੈਗ ਅਤੇ ਪਾਣੀ ਦੀਆਂ ਬੋਤਲਾਂ ਅਤੇ ਸਪਾਂਸਿਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਟੀ-ਸ਼ਰਟ ਅਤੇ ਬੈਗ ਵੀ ਵੰਡੇ ਗਏ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਵਿਭਾਗ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ, ਬਲਾਕ ਕੋਅਰਾਡੀਨੇਟਰ, ਪੋਸ਼ਣ ਅਭਿਆਨ ਫਰੀਦਕੋਟ ਸ੍ਰੀ ਸੁਖਦੀਪ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ, ਸੀ.ਡੀ.ਪੀ.ਓ. ਸ੍ਰੀ ਪੰਕਜ ਮੌਰੀਆ, ਤਹਿਸੀਲਦਾਰ ਮਲੋਟ ਸ੍ਰੀ ਜਤਿੰਦਰਪਾਲ ਸਿੰਘ ਜੇ.ਪੀ., ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨ ਬਰਾੜ, ਬਲਾਕ ਪ੍ਰਧਾਨ ਸ੍ਰੀ ਸਿਮਰਜੀਤ ਸਿੰਘ ਬਰਾੜ, ਸ੍ਰੀ ਕੁਲਵਿੰਦਰ ਸਿੰਘ ਬਰਾੜ, ਸ੍ਰੀ ਲਾਭ ਸਿੰਘ, ਸ੍ਰੀ ਲਵਲੀ ਸੰਧੂ, ਸ੍ਰੀ ਰਮੇਸ਼ ਅਰਨੀਵਾਲਾ, ਸ੍ਰੀ ਮਨਜਿੰਦਰ ਸਿੰਘ ਕਾਕਾ ਉੜਾਂਗ, ਸ੍ਰੀ ਪਰਮਜੀਤ ਗਿੱਲ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ। 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...