ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

Date:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। workers play important role
ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ। workers play important role

ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ‘ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। workers play important role

ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

ਕਿਹਾ, ਹਰ ਸੂਬੇ ਦੇ ਵਿਕਾਸ ਵਿੱਚ ਉਸਾਰੀ ਕਿਰਤੀਆਂ ਦੀ ਅਹਿਮ ਭੂਮਿਕਾ

Also Read : ਅਜਨਾਲਾ ਹਿੰਸਾ ‘ਚ ਪੰਜਾਬ ਪੁਲਿਸ ਦੀ ਕਾਰਵਾਈ: ਅੰਮ੍ਰਿਤਪਾਲ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ; 20 ਮਾਰਚ ਤੋਂ ਬਾਅਦ ਹੋਰ ਸਖ਼ਤੀ ਸੰਭਵ ਹੈ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...