ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ 

Date:

ਚੰਡੀਗੜ੍ਹ, 10 ਅਗਸਤ, 2023

World class health for Punjabis ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।

READ ALSO : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ

ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।

ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।World class health for Punjabis

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।World class health for Punjabis

Share post:

Subscribe

spot_imgspot_img

Popular

More like this
Related