ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

Date:

WORLD GATKA FEDERATION ਚੰਡੀਗੜ੍ਹ, 1 ਅਗਸਤ : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।WORLD GATKA FEDERATION
ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ: ਖ਼ੁਸ਼ਖਬਰੀ! ਖ਼ੁਸ਼ਖਬਰੀ! ਕਾਰੋਬਾਰੀ LPG ਗੈਸ ਸਿੰਲਡਰ ਹੋਇਆ 100 ਰੁਪਏ ਸਸਤਾ

ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ। WORLD GATKA FEDERATION

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...