ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਧਮਾਕਾ, ਦੋ ਲੋਕਾਂ ਦੀ ਮੌਤ; 3 ਜ਼ਖ਼ਮੀ
By Nirpakh News
On
Pakistan Blast
Pakistan Blast
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਬਚਾਅ ਦਲ ਨੇ ਇਕ ਬਿਆਨ ‘ਚ ਕਿਹਾ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਬਚਾਅ ਟੀਮਾਂ ਨੇ ਦੱਸਿਆ ਕਿ ਧਮਾਕਾ ਐਤਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਲੋਅਰ ਦੀਰ ਇਲਾਕੇ ਦੇ ਇਕ ਬਾਜ਼ਾਰ ਖੇਤਰ ‘ਚ ਹੋਇਆ, ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਜ਼ਖ਼ਮੀਆਂ ਦਾ ਹਸਪਤਾਲ ‘ਚ ਚੱਲ ਰਿਹੈ ਇਲਾਜ
ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜ਼ਖ਼ਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,
READ ALSO: ਦਿੱਲੀ ‘ਚ ਧਾਰਾ 144 ਲਾਗੂ, ਤੇਜ਼ੀ ਨਾਲ ਰਾਜਧਾਨੀ ਵੱਲ ਵੱਧ ਰਿਹਾ ਕਿਸਾਨਾਂ ਦਾ ਕਾਫਲਾ
ਜਿੱਥੇ ਤਿੰਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਅਜੇ ਤੱਕ ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਨੇ ਜਾਂਚ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
Pakistan Blast