ਮੈਕਸੀਕੋ ‘ਚ 43 ਲਾਪਤਾ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀ..
Presidential Palace of Mexico
Presidential Palace of Mexico
ਉਸ ਸਮੇਂ ਮੈਕਸੀਕੋ ਦੇ ਪ੍ਰੈਜ਼ੀਡੈਂਸ਼ੀਅਲ ਪੈਲੇਸ ‘ਚ ਹੰਗਾਮਾ ਹੋਇਆ। ਜਦੋਂ 43 ਲਾਪਤਾ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਰਾਸ਼ਟਰਪਤੀ ਭਵਨ ਦਾ ਦਰਵਾਜ਼ਾ ਤੋੜ ਦਿੱਤਾ।
ਸਮਾਚਾਰ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਪ੍ਰਦਰਸ਼ਨਕਾਰੀ ਲਗਭਗ ਇਕ ਦਹਾਕਾ ਪਹਿਲਾਂ ਲਾਪਤਾ ਹੋਏ 43 ਵਿਦਿਆਰਥੀਆਂ ਲਈ ਇਨਸਾਫ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਬੁੱਧਵਾਰ ਨੂੰ ਇੱਕ ਪ੍ਰਦਰਸ਼ਨ ਦੌਰਾਨ ਮੈਕਸੀਕੋ ਦੇ ਰਾਸ਼ਟਰਪਤੀ ਮਹਿਲ ਦਾ ਦਰਵਾਜ਼ਾ ਤੋੜ ਦਿੱਤਾ।
ਜ਼ਿਕਰਯੋਗ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ। ਉਸ ਸਮੇਂ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਰਾਸ਼ਟਰਪਤੀ ਭਵਨ ਦੇ ਅੰਦਰ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਭਵਨ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਮਾਰਤ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ।
ਇਸ ਦੇ ਨਾਲ ਹੀ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਇਸ ਨੂੰ ਭੜਕਾਊ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਿੰਸਕ ਪ੍ਰਦਰਸ਼ਨਾਂ ਦਾ ਬਦਲਾ ਨਹੀਂ ਲਵਾਂਗੇ। ਅਸੀਂ ਜ਼ੁਲਮ ਕਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਦੇ ਦਰਵਾਜ਼ੇ ਦੀ ਮੁਰੰਮਤ ਕਰਵਾਈ ਜਾਵੇਗੀ।
Presidential Palace of Mexico