ਅੰਮ੍ਰਿਤਸਰ 5 ਦਸੰਬਰ –
ਖੇਤੀਬਾੜੀ ਵਿਸਥਾਰ ਅਫਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਸ ਜਸਵੰਤ ਸਿੰਘ ਦੇ ਹੁਕਮਾਂ ਤਹਿਤ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ ਜਤਿੰਦਰ ਸਿੰਘ ਗਿੱਲ ਅਤੇ ਏ ਓ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਬਲਾਕ ਦੇ ਆਪਣੇ ਸਰਕਲ ਵਿਚ ਕਿਸਾਨਾਂ ਦੇ ਫਾਰਮਾਂ ਅਤੇ ਖੇਤਾਂ ਵਿਚ ਜਾ ਕੇ ਵਿਸ਼ਵ ਮਿੱਟੀ ਦਿਵਸ ਮਨਾਉਂਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਖੇਤਾਂ ਵਿਚੋਂ ਜਦੋਂ ਵੀ ਮਹਿਕਮਾ ਮਿੱਟੀ ਸੈਂਪਲ ਲੈਣ ਆਵੇ ਸਹਿਯੋਗ ਜ਼ਰੂਰ ਦਿਆ ਕਰਨ। ਉਹ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਜਾਂ ਹੋਰ ਰਹਿੰਦ ਖੁਹੰਦ ਨੂੰ ਸਾੜਨ ਨਾ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਦੇਣ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ।
ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਰਹਿੰਦ ਖੁਹੰਦ ਸਾੜਨ ਨਾਲ ਜਿੱਥੇ ਸਾਡੀ ਜਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਉਥੇ ਹੀ ਇਸ ਨਾਲ ਵਾਤਾਵਰਨ ਵੀ ਪ੍ਰਦੁਸ਼ਿਤ ਹੁੰਦਾ ਹੈ ਅਤੇ ਕਈ ਵਾਰ ਇਸਦਾ ਧੂੰਆ ਅਤੇ ਅੱਗ ਹਾਦਸਿਆਂ ਦੀ ਕਾਰਨ ਵੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕੁਦਰਤ ਦਾ ਸੱਚਾ ਦੋਸਤ ਹੈ ਅਤੇ ਪੂਰੀਆਂ ਦੁਨੀਆਂ ਦਾ ਪੇਟ ਭਰਨ ਵਾਲਾ ਕਿਸਾਨ ਪ੍ਰਦੁਸ਼ਨ ਪੈਦਾ ਕਰਨ ਵਾਲਾ ਨਹੀਂ ਅਖਵਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪੁਰੇ ਸਮਾਜ ਲਈ ਸਤਿਕਾਰਤ ਹੈ ਅਤੇ ਪੂਰੇ ਸਮਾਜ ਵੱਲੋਂ ਉਸਨੂੰ ਪਰਾਲੀ ਨਾ ਸਾੜਨ ਦੀ ਅਪੀਲ ਹੈ।
ਇਸ ਮੌਕੇਂ ਏ ਈ ਓ ਮਨਦੀਪ ਸਿੰਘ ਖੁੱਲਰ ਵੀ ਆਪਣੇ ਸਰਕਲ ਵਿੱਚ ਇਹ ਦਿਵਸ ਮਨਾਉਣ ਸਮੇਂ ਨਾਲ ਸਨ। ਪ੍ਰਭਦੀਪ ਗਿੱਲ ਨੇ ਕਿਹਾ ਕਿ ਪ੍ਰਦੁਸ਼ਨ ਨਾਲ ਵਾਤਾਵਰਨ ਵਿਚ ਆ ਰਹੇ ਬਦਲਾਵਾਂ ਦੇ ਅਸਰ ਸਭ ਤੋਂ ਵੱਧ ਸਾਡੀ ਖੇਤੀ ਤੇ ਹੀ ਹੁੰਦੇ ਹਨ ਅਤੇ ਅਸੀਂ ਵੇਖਿਆ ਹੈ ਕਿ ਪਿੱਛਲੇ ਦਿਨੀ ਬੇਰੁੱਤੀਆਂ ਬਰਸਾਤਾਂ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਧ ਨੁਕਸਾਨ ਕੀਤਾ ਸੀ। ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫਰਜਾਂ ਨੂੰ ਪਹਿਚਾਣਦਿਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ। ਵਿਸਥਾਰ।ਅਫ਼ਸਰ ਸ। ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾਂਭ ਕੇ ਰੱਖਣ ਕਿਉਂਕਿ ਦੀ ਇਸ ਵੇਲੇ ਚੰਗੀ ਮੰਗ ਹੈ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾਂਭਣ ਤੋਂ ਬਾਅਦ ਕੁਝ ਕਿਸਾਨ ਪਿੱਛੇ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾ ਦਿੰਦੇ ਹਨ ਜ਼ੋ ਕਿ ਕਿਸੇ ਵੀ ਤਰਾਂ ਨਾਲ ਜਾਇਜ ਨਹੀਂ ਹੈ ਸਗੋਂ ਇਸ ਰਹਿੰਦ ਖੁਹੰਦ ਨੂੰ ਖੇਤ ਵਿਚ ਹੀ ਵਾਹ ਦੇਣਾ ਚਾਹੀਦਾ ਹੈ ਜਿਸ ਨਾਲ ਜਮੀਨ ਵਿਚ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਖੇਤਾਂ ਵਿਚ ਲੱਗੇ ਰੁੱਖ ਵੀ ਮੱਚ ਜਾਂਦੇ ਹਨ ਅਤੇ ਪੰਛੀਆਂ ਲਈ ਵੀ ਇਹ ਅੱਗ ਘਾਤਕ ਸਿੱਧ ਹੁੰਦੀ ਹੈ।