Friday, December 27, 2024

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

Date:


World tourism day ਨਵੀਂ ਦਿੱਲੀ, 28 ਸਤੰਬਰ-  ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। 

 ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ। 

ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸ਼੍ਰੀਮਤੀ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਸ੍ਰੀ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ। 

READ ALSO : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ

ਸ਼੍ਰੀਮਤੀ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।  

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ।World tourism day 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।World tourism day

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...