Thursday, January 16, 2025

ਬਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ- ਪ੍ਰੋਃ ਗੁਰਭਜਨ ਸਿੰਘ ਗਿੱਲ

Date:

ਲੁਧਿਆਣਾਃ 18 ਦਸੰਬਰ

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ ਤੇ ਬਿੰਦੂ ਦਲਵੀਰ ਕੌਰ ਕੈਨੇਡਾ ਦੇ ਗਜ਼ਲ ਸੰਗ੍ਰਹਿ “ਹਰਫ ਇਲਾਹੀ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਬਾਨੀ ਵਿਸ਼ਵ ਪੰਜਾਬੀ ਭਵਨ ਟੋਰੰਟੋ ਵੱਲੋਂ ਕੀਤੀ ਗਈ।
ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਅਤੇ 2011 ਵਿੱਚ ਕਾਲਜ ਵਿੱਚ ਸਥਾਪਿਤ ਹੋਏ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਸਰਗਰਮੀਆਂ ਤੇ ਪ੍ਰਾਪਤੀਆਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ।
ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੇ ਜ਼ੂਮ ਐਪ ਰਾਹੀਂ ਇਸ ਪ੍ਰੋਗਰਾਮ ਵਿੱਚ ਸਰੀ ਕੈਨੇਡਾ ਤੋਂ ਆਪਣੇ ਵਿਚਾਰ ਸਾਂਝੇ ਕੀਤੇ। ਉਨਾਂ ਨੇ ਕਿਹਾ ਕਿ ਕੈਨੇਡਾ ਵਿੱਚ ਪਹਿਲਾਂ ‘ਪੰਜਾਬ ਭਵਨ’ ਸਰੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਯਤਨਸ਼ੀਲ ਹੈ ਤੇ ਹੁਣ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਵਿਸ਼ਵ ਪੰਜਾਬੀ ਸਭਾ ਦਾ ਗਠਨ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਸ਼ੁਭ ਸੰਕੇਤ ਹੈ। ਡਾ. ਦਲਬੀਰ ਸਿੰਘ ਕਥੂਰੀਆ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਵਿਸ਼ਵ ਪੰਜਾਬੀ ਸਭਾ ਦੀ ਸਥਾਪਤੀ ਦਾ ਮਨਸ਼ਾ ਤੇ ਇਸ ਦੀਆਂ ਸਰਗਰਮੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਨਾਂ ਨੇ ਕਿਹਾ ਕਿ ਉਹ ਤੇ ਉਨਾਂ ਦੀ ਸੰਸਥਾ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਰਹੇਗੀ। ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਚੇਅਰਮੈਨ,ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬਦੇਸ਼ਾਂ ਚ ਵੱਸਦੇ ਲੇਖਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਸਲ ਰਾਜਦੂਤ ਹਨ।
ਉਨ੍ਹਾਂ ਕਿਹਾ ਕਿ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਇਸ ਗੱਲੋਂ  ਬਹੁਤ ਵੱਡਭਾਗੀ ਹੈ ਕਿਉਂਕਿ ਇਸ ਵਿੱਚ ਪ੍ਰੋਫੈਸਰ ਸਾਹਿਬ ਸਿੰਘ ਵਰਗੇ ਗੁਰਮਤਿ ਦੇ ਵਿਦਵਾਨ, ਬਾਵਾ ਹਰਕ੍ਰਿਸ਼ਨ ਸਿੰਘ ਜੀ ਵਰਗੇ  ਉੱਘੇ ਸਿੱਖਿਆ ਸ਼ਾਸਤਰੀ, ਪ੍ਰਿੰਸੀਪਲ ਤੇਜਾ ਸਿੰਘ ਜਿਹੇ ਵਿਦਵਾਨਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨਾਂ ਇਸ ਮੌਕੇ ਵਿਸ਼ਵ ਭਰ ਵਿੱਚ ਸਰਗਰਮ ਪੰਜਾਬੀ ਦੀਆਂ ਸਾਹਿਤਕ ਸਭਾਵਾਂ ਦੀ ਕਾਰਜ ਸ਼ੈਲੀ ਵੀ ਸਾਂਝੀ ਕੀਤੀ।
ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਬਿੰਦੂ ਦਲਵੀਰ ਕੌਰ ਦੀ ਜਾਣ ਪਛਾਣ ਸਰੋਤਿਆਂ ਨਾਲ ਕਰਵਾਉਂਦੇ ਹੋਏ ਉਨਾਂ ਦੀ ਸਾਹਿਤਕ ਦੇਣ ਬਾਰੇ ਵੀ ਦੱਸਿਆ।
ਡਾਕਟਰ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਨੇ ਇਸ ਮੌਕੇ ਬਿੰਦੂ ਦਲਵੀਰ ਕੌਰ ਦੇ ਗਜ਼ਲ ਸੰਗ੍ਰਹਿ “ਹਰਫ਼ ਇਲਾਹੀ” ਬਾਰੇ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਬਿੰਦੂ ਦੀਆਂ ਗਜ਼ਲਾਂ ਕਾਦਰ ਤੇ ਕੁਦਰਤ ਦੀ ਗਲਵੱਕੜੀ ਵਿੱਚੋਂ ਉਪਜੀਆਂ ਹਨ। ਉਨਾਂ ਨੇ ਕਿਹਾ ਕਿ ਅਜੋਕਾ ਮਨੁੱਖ ਕੁਦਰਤ ਨਾਲੋਂ ਸਿੱਧੇ ਰੂਪ ਵਿੱਚ ਟੁੱਟ ਰਿਹਾ ਹੈ ਤੇ ਬਨਾਉਟੀ ਸਾਧਨਾ ਰਾਹੀਂ ਜੁੜ ਰਿਹਾ ਹੈ। ਉਨਾਂ ਨੇ ਕਿਹਾ ਕਿ ਇਹਨਾਂ ਗਜ਼ਲਾਂ ਵਿੱਚ ਸੂਫ਼ੀਆਨਾ ਕਾਵਿ ਦੇ ਝਲਕਾਰੇ ਵੀ ਪੈਂਦੇ ਹਨ। ਬਿੰਦੂ ਦਲਵੀਰ ਕੌਰ ਨੇ ਇਸ ਮੌਕੇ ਆਪਣੀਆਂ ਗਜ਼ਲਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਸ. ਚਮਕੌਰ ਸਿੰਘ ਸੇਖੋ ਨੇ ਕੈਨੇਡਾ ਵਿੱਚ ਨੌਜਵਾਨਾਂ ਦੇ ਅਨੁਭਵਾਂ ਨੂੰ ਗਾ ਕੇ ਸਰੋਤਿਆਂ ਨਾਲ ਸਾਂਝਾ ਕੀਤਾ।
ਇਟਲੀ ਤੋਂ ਆਏ ਲੇਖਕ ਦਲਜਿੰਦਰ ਰਹਿਲ ਨੇ ਆਪਣੀ ਸਭਾ ਸਾਹਿਤ ਸੁਰ ਸੰਗਮ ਸਭਾ ਇਟਲੀ ਬਾਰੇ ਤੇ ਯੂਰਪੀ ਪੰਜਾਬੀ ਸਾਹਿਤ ਬਾਰੇ ਬੜੇ ਹੀ ਮੁੱਲਵਾਨ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ। ਲੇਖਕ ਤਾਰਾ ਸਿੰਘ ਆਲਮ ਯੂ.ਕੇ. ਨੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਅਜਿਹੇ ਸਾਹਿਤਕ ਪ੍ਰੋਗਰਾਮ ਪ੍ਰਵਾਸੀ ਲੇਖਕਾਂ ਨੂੰ ਉਤਸ਼ਾਹਿਤ ਕਰਨ ਹਿੱਤ ਜਰੂਰੀ ਹਨ।
ਸਮਾਗਮ ਵਿੱਚ ਡਾਃ ਦਲਬੀਰ ਸਿੰਘ ਕਥੂਰੀਆ,ਡਾਃ ਤਾਰਾ ਸਿੰਘ ਆਲਮ ਯੂ ਕੇ, ਦਲਜਿੰਦਰ ਰਹਿਲ ਇਟਲੀ, ਬਿੰਦੂ ਦਲਵੀਰ ਕੌਰ ਸਰੀ ਕੈਨੇਡਾ , ਕੁਲਵਿੰਦਰ ਪਾਲ ਯੂ ਕੇ,ਡਾਃ ਗੁਰਇਕਬਾਲ ਸਿੰਘ ਤੇ ਚਮਕੌਰ ਸਿੰਘ ਸੇਖੋਂ ਸਰੀ ਕੈਨੇਡਾ ਨੂੰ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ, ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਭੱਲਾ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ., ਪ੍ਰੋ. ਰਵਿੰਦਰ ਸਿੰਘ ਭੱਠਲ, ਤਰਲੋਚਨ ਲੋਚੀ ਤੇ ਸਹਿਜਪ੍ਰੀਤ ਸਿੰਘ ਮਾਂਗਟ ਦੋਵੇਂ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰਿੰ. ਪਰਵਿੰਦਰ ਸਿੰਘ, ਮਨਦੀਪ ਕੌਰ ਭਮਰਾ, ਰਾਜਦੀਪ ਸਿੰਘ ਤੂਰ, ਵਿਸ਼ਵ ਪੰਜਾਬੀ ਸਭਾ ਦੀ ਭਾਰਤੀ ਪ੍ਰਧਾਨ ਬਲਬੀਰ ਕੌਰ ਰਾਏਕੋਟੀ, ਸ. ਗਿਆਨ ਸਿੰਘ ਸਾਬਕਾ ਡੀ ਪੀ ਆਰ ਓ,ਦੀਪ ਜਗਦੀਪ ਸਿੰਘ ,ਡਾਃ ਗੁਰਪ੍ਰੀਤ ਸਿੰਘ, ਡਾ. ਮਨਦੀਪ ਕੌਰ ਰੰਧਾਵਾ ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ।

Share post:

Subscribe

spot_imgspot_img

Popular

More like this
Related

ਰਾਤ ਦਾ ਖਾਣਾ ਛੱਡਣ ਨਾਲ਼ ਹੁੰਦੇ ਨੇ ਕਮਾਲ ਦੇ ਫ਼ਾਇਦੇ , ਜਾਣੋ

Dinner Skipping Benefits  ਜਿਸ ਤਰ੍ਹਾਂ ਸਵੇਰੇ ਨਾਸ਼ਤਾ ਨਾ ਕਰਨ ਦੀ...

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ‘ਤੇ ਹੋਇਆ ਹਮਲਾ ! ਹਮਲੇ ‘ਚ ਲੱਗੀਆਂ ਗੰਭੀਰ ਸੱਟਾਂ

Saif Ali Khan Attack ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ...