Thursday, January 23, 2025

ਮਨੋਰੰਜਨ ਦੀ ਦੁਨੀਆ ‘ਚ ਕੰਗਨਾ ਰਣੌਤ ਦੇ ਥੱਪੜ ‘ਤੇ ਪੂਨਮ ਪਾਂਡੇ ਦੀ ਮੌਤ ਦੀ ਖ਼ਬਰ ਨਾਲ ਸਾਲ 2024 ਦੇ ਇਹ ਰਹੇ ਵੱਡੇ ਵਿਵਾਦ

Date:

Year Ender 2024

ਸਾਲ 2024 ਕੁੱਝ ਹੀ ਹਫ਼ਤਿਆਂ ਵਿੱਚ ਖਤਮ ਹੋ ਜਾਏਗਾ। ਇਸ ਸਾਲ ਕਈ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਸਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰਕੇ ਰੱਖ ਦਿੱਤਾ। ਫਿਲਮ ਇੰਡਸਟਰੀ ਦੀ ਗੱਲ ਕਰੀਏ ਤਾਂ ਸਾਲ ਭਰ ਅਜਿਹੇ ਵਿਵਾਦ ਹੋਏ ਜੋ ਪਹਿਲਾਂ ਕਦੇ ਨਹੀਂ ਹੋਏ ਸਨ। ਪੂਨਮ ਪਾਂਡੇ ਦੀ ਫਰਜ਼ੀ ਮੌਤ ਜਾਂ ਕੰਗਨਾ ਰਣੌਤ ਦਾ ਥੱਪੜ ਸਕੈਂਡਲ, ਇਹ ਸਾਰਾ ਸਾਲ ਵਿਵਾਦ ‘ਚ ਰਿਹਾ। ਆਓ ਇੱਕ ਵਾਰ ਫਿਰ ਤੁਹਾਨੂੰ ਇਸ ਸਾਲ ਦੇ ਸਭ ਤੋਂ ਵੱਡੇ ਵਿਵਾਦਾਂ ਤੋਂ ਜਾਣੂ ਕਰਵਾਉਂਦੇ ਹਾਂ।

ਪੂਨਮ ਪਾਂਡੇ ਦੀ ਫਰਜ਼ੀ ਮੌਤ

ਲੋਕਅੱਪ ਫੇਮ ਅਦਾਕਾਰਾ ਪੂਨਮ ਪਾਂਡੇ ਜੋ ਅਚਾਨਕ ਮਰਨ ਤੋਂ ਬਾਅਦ ਜ਼ਿੰਦਾ ਵੀ ਹੋ ਗਈ। ਫਰਵਰੀ ਦੇ ਮਹੀਨੇ ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਇਹ ਖਬਰ ਆਈ ਕਿ ਪੂਨਮ ਪਾਂਡੇ ਦੀ ਸਰਵਾਈਕਲ ਕੈਂਸਰ ਕਾਰਨ ਮੌਤ ਹੋ ਗਈ ਹੈ। ਲੋਕ ਉਸਦੀ ਮੌਤ ਦਾ ਮਾਤਮ ਮਨਾ ਰਹੇ ਸਨ ਜਦੋਂ ਉਹ ਅਚਾਨਕ ਜ਼ਿੰਦਾ ਹੋ ਗਈ। ਉਸ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਉਸ ਨੇ ਔਰਤਾਂ ਨੂੰ ਜਾਗਰੂਕ ਕਰਨ ਲਈ ਆਪਣੀ ਮੌਤ ਦਾ ਝੂਠਾ ਨਾਟਕ ਕੀਤਾ ਸੀ। ਹਾਲਾਂਕਿ, ਲੋਕਾਂ ਨੂੰ ਪੂਨਮ ਪਾਂਡੇ ਦੀ ਇਹ ਹਰਕਤ ਨਾਪਸੰਦ ਲੱਗੀ ਅਤੇ ਸਾਰਿਆਂ ਨੇ ਉਸਦੀ ਨਿੰਦਾ ਕੀਤੀ।

ਕੰਗਨਾ ਰਣੌਤ ਦਾ ਥੱਪੜ ਕਾਂਡ

ਹੁਣ ਗੱਲ ਕਰਦੇ ਹਾਂ ਪੰਗਾ ਗਰਲ ਕੰਗਨਾ ਰਣੌਤ ਦੀ, ਜੋ ਹੁਣੇ-ਹੁਣੇ ਹਿਮਾਚਲ ਪ੍ਰਦੇਸ਼ ਦੇ ਮੰਡੀ ਸੰਸਦੀ ਹਲਕੇ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਬਣੀ ਸੀ। ਦਰਅਸਲ ਜਦੋਂ ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ ਤਾਂ ਏਅਰਪੋਰਟ ‘ਤੇ ਇਕ ਮਹਿਲਾ ਸੁਰੱਖਿਆ ਕਰਮਚਾਰੀ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨਾਲ ਦੁਰਵਿਵਹਾਰ ਕੀਤਾ। ਇਸ ਘਟਨਾ ਨੇ ਹਿਮਾਚਲ ਤੋਂ ਦਿੱਲੀ ਤੱਕ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕੰਗਨਾ ਨੇ ਕਿਹਾ ਸੀ ਕਿ ਪੰਜਾਬ ‘ਚ ਵਧਦੇ ਅੱਤਵਾਦ ਅਤੇ ਕੱਟੜਪੰਥ ਨਾਲ ਕਿਵੇਂ ਨਜਿੱਠਿਆ ਜਾਵੇ। ਉਨ੍ਹਾਂ ਦੇ ਇਸ ਬਿਆਨ ਦਾ ਕਾਫੀ ਵਿਰੋਧ ਹੋਇਆ ਸੀ।

ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ

ਸਲਮਾਨ ਖਾਨ ਲਈ ਇਹ ਸਾਲ ਬਹੁਤ ਮੁਸ਼ਕਲ ਰਿਹਾ ਕਿਉਂਕਿ ਉਨ੍ਹਾਂ ‘ਤੇ ਖ਼ਤਰਾ ਮੰਡਰਾ ਰਿਹਾ ਸੀ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ‘ਤੇ ਪੂਰੀ ਮੁੰਬਈ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਲੈਕਸੀ ਅਪਾਰਟਮੈਂਟ ‘ਤੇ ਚਲਾਈਆਂ ਗਈਆਂ ਪੰਜ ਗੋਲੀਆਂ ‘ਚੋਂ ਇਕ ਕੰਧ ‘ਤੇ ਅਤੇ ਇਕ ਸਲਮਾਨ ਦੇ ਘਰ ਦੀ ਗੈਲਰੀ ‘ਚ ਲੱਗੀ, ਜਿਸ ਦਾ ਮਕਸਦ ਅਦਾਕਾਰ ਦੇ ਮਨ ‘ਚ ਡਰ ਪੈਦਾ ਕਰਨਾ ਸੀ। ਵਿਵਾਦ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਭਿਨੇਤਾ ਦੇ ਦੋਸਤ ਬਾਬਾ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਸਲਮਾਨ ਨੂੰ ਸ਼ਰੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਣ ਲੱਗੀਆਂ।

ਨੇਹਾ ਕੱਕੜ ਨੂੰ ਜਾਨੋਂ ਮਾਰਨ ਦੀ ਧਮਕੀ

ਇਸ ਸਾਲ, ਸੈਲੇਬਸ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲੰਬੇ ਸਮੇਂ ਤੱਕ ਚੱਲਿਆ। ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਸ ਦੇ ਪਤੀ ਰੋਹਨਪ੍ਰੀਤ ਸਿੰਘ ਲਈ ਇਹ ਸਾਲ ਖਾਸ ਚੰਗਾ ਨਹੀਂ ਰਿਹਾ। ਦੋਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਇੱਕ ਵੀਡੀਓ ਸ਼ੇਅਰ ਕਰਕੇ ਰੋਹਨ ਨੂੰ ਨੇਹਾ ਪ੍ਰਤੀ ਆਪਣਾ ਵਤੀਰਾ ਸੁਧਾਰਨ ਦੀ ਚੇਤਾਵਨੀ ਦਿੱਤੀ ਸੀ।

Read Also : ਪੰਜਾਬੀ ਗਾਇਕ ਕਰਨ ਔਜਲਾ ਦੇ ਕੰਸਰਟ ‘ਚ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਨੇ 4 ਡਾਕਟਰ ਕੀਤੇ ਗ੍ਰਿਫਤਾਰ , ਜਾਣੋ ਕੀ ਹੈ ਮਾਮਲਾ

ਬਿੱਗ ਬੌਸ ਵਿੱਚ ਅਰਮਾਨ ਮਲਿਕ ਦੀ ਐਂਟਰੀ

ਇਸ ਸਾਲ ਯੂਟਿਊਬਰ ਅਰਮਾਨ ਮਲਿਕ ਬਿੱਗ ਬੌਸ ਕਾਰਨ ਸੁਰਖੀਆਂ ਵਿੱਚ ਰਿਹਾ। ਜਿਵੇਂ ਹੀ ਬਿੱਗ ਬੌਸ ਓਟੀਟੀ ਸੀਜ਼ਨ 3 ਵਿੱਚ ਅਰਮਾਨ ਆਪਣੀਆਂ ਦੋ ਪਤਨੀਆਂ ਨੂੰ ਲੈ ਕੇ ਆਏ, ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ। ਦੇਸ਼ ਭਰ ‘ਚ ਇਸ ਗੱਲ ਦਾ ਵਿਰੋਧ ਹੋਇਆ ਕਿ ਬਿੱਗ ਬੌਸ ‘ਚ ਅਜਿਹੇ ਲੋਕਾਂ ਨੂੰ ਦਿਖਾ ਕੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦਿੱਤਾ ਜਾ ਰਿਹਾ ਹੈ।

ਨਿਹੰਗਾਂ ਦਾ ਅੜਿੱਕੇ ਚੜ੍ਹਿਆ ਕੁੱਲ੍ਹੜ-ਪੀਜ਼ਾ ਕੱਪਲ!

ਸੋਸ਼ਲ ਮੀਡੀਆ ਉੱਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਇਸ ਸਾਲ ਸੁਰਖੀਆਂ ਵਿੱਚ ਰਿਹਾ। ਇਸ ਦੌਰਾਨ ਉਹ ਨਿਹੰਗ ਸਿੰਘਾਂ ਦੇ ਅੜਿੱਕੇ ਚੜ੍ਹੇ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਜੋੜੇ ਨੂੰ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵੱਲੋਂ ਵੀ ਧਮਕੀਆਂ ਦਿੱਤੀਆਂ ਗਈਆਂ। ਜਿਸ ਕਾਰਨ ਇਹ ਚਰਚਾ ਵਿੱਚ ਰਹੇ

Year Ender 2024

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।