ਪੰਜਾਬ ‘ਚ ਮੌਸਮ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

Date:

‘Yellow Alert’ issued

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ’ਚ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ 2 ਪੱਛਮੀ ਗੜਬੜੀਆਂ ਰਾਜਸਥਾਨ ’ਚ ਦਸਤਕ ਦੇਣ ਵਾਲੀਆਂ ਹਨ, ਜਿਸ ਕਾਰਨ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿਚ ਦਿਨ ਦਾ ਤਾਮਪਾਨ ਆਮ ਨਾਲੋਂ ਥੋੜ੍ਹਾ ਜ਼ਿਆਦਾ ਚੱਲ ਰਿਹਾ ਹੈ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਅੱਜ ਦਿਨ ਦਾ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ ਹੈ। 

ਮੌਸਮ ਵਿਭਾਗ ਮੁਤਾਬਕ ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਅਤੇ ਦੂਜੀ 13 ਅਪ੍ਰੈਲ ਨੂੰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ਵਿਚ ਯੈਲੋ ਅਲਰਟ ਜਾਰੀ ਕਰਨ ਦੌਰਾਨ ਕਿਹਾ ਗਿਆ ਹੈ ਕਿ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਵਿਚ ਮੀਂਹ ਪਵੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।

ਇਸ ਦੇ ਨਾਲ ਹੀ ਰਾਜਸਥਾਨ ’ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।  ਉਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ। ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਫ਼ਸਲ ਦੀ ਹਾਰਵੈਸਟਿੰਗ ਮੌਸਮ ਦੇ ਹਾਲਾਤ ਨੂੰ ਵੇਖਦਿਆਂ ਹੋਇਆ ਕਰਨ ਅਤੇ ਜੇਕਰ ਕਿਸਾਨਾਂ ਫ਼ਸਲ ਦੀ ਹਾਰਵੈਸਟਿੰਗ ਕਰ ਲਈ ਹੈ ਤਾਂ ਉਸ ਦੀ ਸਾਂਭ-ਸੰਭਾਲ ਮੌਸਮ ਨੂੰ ਵੇਖਦਿਆਂ ਹੀ ਕਰਨ ਤਾਂਕਿ ਕੋਈ ਨੁਕਸਾਨ ਨਾ ਹੋ ਸਕੇ। ‘Yellow Alert’ issued

also read ;- ਅਨਿਲ ਵਿੱਜ ਨੇ ਅੰਬਾਲਾ ‘ਚ,ਗਾਇਆ ਗੀਤ : “ਮਨ ਕੀ ਕਿਤਾਬ ਸੇ ਤੁਮ ਮੇਰਾ ਨਾਮ ਹੀ ਮਿਟਾ ਦੇਣਾ…

ਵਰਨਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ‘ਤੇ ਹੈ। ਇਸ ਸਬੰਧੀ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਖ਼ਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਤਰ੍ਹਾਂ ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਵੇਖਿਆ ਜਾਵੇ ਤਾਂ ਕੁਝ ਦਿਨ ਪਹਿਲਾਂ ਆਏ ਹਨੇਰੀ ਕਾਰਨ ਕਣਕ ਦੀ ਫ਼ਸਲ ਜ਼ਮੀਨ ‘ਤੇ ਡਿੱਗ ਗਈ ਹੈ, ਜਿਸ ਕਾਰਨ ਪਹਿਲਾਂ ਹੀ ਕਈ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਪਰ ਜੇਕਰ ਹੁਣ ਲਗਾਤਾਰ ਬਰਸਾਤ ਹੁੰਦੀ ਹੈ ਤਾਂ ਨੀਵੀਆਂ ਥਾਵਾਂ ‘ਤੇ ਬੀਜੀਆਂ ਫ਼ਸਲਾਂ ਦਾ ਨੁਕਸਾਨ ਹੋ ਜਾਵੇਗਾ। ‘Yellow Alert’ issued

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...