ਫਾਜ਼ਿਲਕਾ, 15 ਨਵੰਬਰ
ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ। ਉਨ੍ਹਾਂ ਕਿਸਾਨ ਭਰਾਵਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ—ਨਾਲ ਖੇਤੀਬਾੜੀ ਵਿਭਾਗ ਦਾ ਪੂਰਾ ਅਮਲਾ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾ ਕੇ ਸਗੋਂ ਸਬਸਿਡੀ *ਤੇ ਮੁਹੱਈਆ ਕਰਵਾਏ ਗਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਰਹਿੰਦ—ਖੂਹੰਦ ਨੂੰ ਮਿਟੀ ਵਿਚ ਜਜਬ ਕਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੋਡਲ ਅਫਸਰ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਜਮੀਨ ਵਿਚ ਰਲਾ ਕੇ ਫਸਲ ਦੀ ਸਿਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਸਬੰਧੀ ਜਾਣਕਾਰੀ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਵੱਲੋਂ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਵਰਤੋਂ ਵਿਚ ਲਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਦਿੱਤਾ ਹੈ। ਇਸ ਨਾਲ ਉਨ੍ਹਾਂ ਵਾਤਾਵਰਣ ਦੀ ਸੰਭਾਲ ਵਿਚ ਵੀ ਆਪਣਾ ਵਢਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸੇ ਤਰ੍ਹਾਂ ਵਿਭਾਗ ਦਾ ਸਹਿਯੋਗ ਬਣਾਈ ਰੱਖਣ ਤਾਂ ਜ਼ੋ ਅਸੀਂ ਆਲਾ—ਦੁਆਲਾ ਪ੍ਰਦੂਸ਼ਿਤ ਹੋਣ ਤੋਂ ਬਚਾ ਸਕੀਏ ਤੇ ਪਰਾਲੀ ਸਾੜਨ ਦੇ ਕੇਸਾਂ ਨੂੰ ਜੀਰੋ ਫੀਸਦੀ ਤੱਕ ਲਿਆ ਸਕੀਏ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦੀ ਸਹੂਲੀਅਤ ਲਈ ਸਬਸਿਡੀ ਵਾਲੇ ਖੇਤੀਬਾੜੀ ਮਸ਼ੀਨਾ ਦੀ ਸੂਚੀ ਵੀ ਪਿੰਡਾਂ ਵਿਚ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਨਤ ਕਿਸਾਨ ਐਪ ਰਾਹੀਂ ਵੀ ਕਿਸਾਨ ਵੀਰ ਖੇਤੀਬਾੜੀ ਸੰਦਾਂ ਦੀ ਉਪਲਬਧਤਾ ਦੇਖ ਸਕਦੇ ਹਨ। ਉਨ੍ਹਾਂ ਮੁੜ ਤੋਂ ਕਿਸਾਨਾ ਦਾ ਧੰਨਵਾਦ ਕਰਨ ਦੇ ਨਾਲ—ਨਾਲ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅਗ ਨਾ ਲਗਾਈਏ ਤੇ ਆਪਣੇ ਆਲੇ—ਦੁਆਲੇ ਨੂੰ ਬਚਾਈਏ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਤੋਂ ਬਿਨ੍ਹਾਂ ਜਿਹੜਾ ਘਾਹ—ਫੂਸ ਬਚ ਜਾਂਦਾ ਹੈ ਉਹ ਵੀ ਨਾ ਸਾੜਿਆ ਜਾਵੇ।
ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
Date: