ਸੀ ਐਮ ਦੀ ਯੋਗਸ਼ਾਲਾ ਤਹਿਤ ਜਿ਼ਲ੍ਹੇ ਵਿੱਚ ਲੱਗ ਰਹੇ ਹਨ ਯੋਗਾਂ ਕੈਂਪ

ਸ੍ਰੀ ਮੁਕਤਸਰ ਸਾਹਿਬ 18  ਜੂਨ
                                  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਸਕੀਮ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਸਮੇਂ ਜ਼ਿਲ੍ਹੇ ਦੇ ਵਿੱਚ 102 ਥਾਵਾਂ ਤੇ ਯੋਗਸ਼ਾਲਾ ਲੱਗ ਰਹੀਆਂ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ ਹੈ।
                                 ਉਨ੍ਹਾਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਇਲਾਵਾ ਮਲੋਟ, ਗਿੱਦੜਬਾਹਾ, ਕੋਟਭਾਈ, ਲੱਖੇਵਾਲੀ ਮੰਡੀ, ਅਕਾਲਗੜ੍ਹ ਅਤੇ ਰਾਮਗੜ੍ਹ  ਵਿੱਚ ਵੀ ਯੋਗਸ਼ਾਲਾ ਲੱਗ ਰਹੀ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਜ਼ਿਲ੍ਹੇ ਵਿਚ 20 ਮਾਹਿਰ ਯੋਗਾ ਟ੍ਰੇਨਰ ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਹਨ। ਉਹਨਾਂ ਨੇ ਆਖਿਆ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨਾਂ ਦੇ ਮੁਹੱਲੇ ਵਿੱਚ ਹੀ ਯੋਗਾ ਟਰੇਨਰ ਉਪਲਬਧ ਕਰਵਾ ਸਕਦੀ ਹੈ। ਉਹਨਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਮੁਹੱਲਿਆਂ, ਪਾਰਕਾਂ ਆਦਿ ਵਿਖੇ ਇਹ ਯੋਗਸ਼ਾਲਾ ਬਿਲਕੁਲ ਮੁਫਤ ਲੱਗ ਰਹੀਆਂ ਹਨ ਅਤੇ ਲੋਕ ਉਤਸਾਹ ਨਾਲ ਇਸ ਵਿੱਚ ਭਾਗ ਲੈ ਰਹੇ ਹਨ।
                              ਉਨ੍ਹਾਂ ਨੇ ਦੱਸਿਆ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਉਹਨਾਂ ਦੇ ਮੁਹੱਲੇ ਵਿੱਚ ਵੀ ਯੋਗਸ਼ਾਲਾ ਲੱਗੇ ਤਾਂ ਇਸ ਲਈ ਫੋਨ ਨੰਬਰ 76694-00500 ਤੇ ਮਿਸ ਕਾਲ ਕੀਤੀ ਜਾ ਸਕਦੀ ਹੈ ।
                              ਜੇਕਰ ਕਿਸੇ ਮੁਹੱਲੇ ਵਿਚ 25 ਲੋਕ ਯੋਗਾ ਸਿੱਖਣ ਲਈ ਤਿਆਰ ਹੋਣਗੇ ਤਾਂ ਉਥੇ ਯੋਗਾ ਕਲਾਸ ਮੁਫਤ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ। ਯੋਗਾ ਨਾ ਕੇਵਲ ਸ਼ਰੀਰਕ ਤੰਦਰੁਸਤੀ ਲਈ ਸਹਾਇਕ ਹੈ ਸਗੋਂ ਇਸ ਨਾਲ ਮਾਨਸਿਕ ਸਿਹਤ ਵੀ ਚੰਗੀ ਰਹਿੰਦੀ ਹੈ।

[wpadcenter_ad id='4448' align='none']