ਜ਼ੀਰਕਪੁਰ (ਐਸ.ਏ.ਐਸ. ਨਗਰ), 29 ਸਤੰਬਰ: ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੋਗਾ ਪ੍ਰੋਗਰਾਮ ਨੇ ਸੂਬੇ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਬਦਲ ਕੇ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਦਦ ਕੀਤੀ ਹੈ। ਅਭਿਸ਼ੇਕ ਜੋ ਮਾਇਆ ਗਾਰਡਨ ਵੀਆਈਪੀ ਰੋਡ, ਮੈਸਿਸ ਅਲਾਂਜ਼ਾ, ਸਵਾਸਤਿਕ ਵਿਹਾਰ, ਨਾਭਾ, ਛੱਤਬੀੜ ਅਤੇ ਸ਼ਤਾਬਗੜ੍ਹ ਖੇਤਰਾਂ ਵਿੱਚ ਰੋਜ਼ਾਨਾ ਯੋਗਾ ਦੀਆਂ ਕਲਾਸਾਂ ਲਗਾਉਂਦੇ ਹਨ, ਨੇ ਕਿਹਾ ਕਿ ਭਾਗੀਦਾਰਾਂ ਦੁਆਰਾ ਦੂਜਿਆਂ ਨੂੰ ਦਿੱਤੀ ਗਈ ਫੀਡਬੈਕ ਗਰੁੱਪ ਵਿੱਚ ਨਵੇਂ ਦਾਖਲੇ ਲਿਆਉਂਦੀ ਹੈ ਜਿਸ ਨਾਲ ਕਲਾਸ ਦੀ ਸਮਰੱਥਾ ਦੁੱਗਣੀ ਹੋ ਜਾਂਦੀ ਹੈ ਜੋ ਕਿ ਆਮ ਤੌਰ ‘ਤੇ 25 ‘ਤੇ ਰੱਖੀ ਜਾਂਦੀ ਹੈ। ਛੱਤਬੀੜ ਦੀ ਇੱਕ ਯੋਗਾ ਅਭਿਆਸੀ ਪੂਨਮ ਸ਼ਰਮਾ ਜਿਸਨੇ ਨਿਯਮਿਤ ਤੌਰ ‘ਤੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਕੇ ਆਪਣਾ 10 ਕਿਲੋ ਭਾਰ ਘਟਾਇਆ ਅਤੇ ਰਵਨੀਤ ਜੋ ਆਪਣੀ ਜੀਵਨ ਸ਼ੈਲੀ ਵਿੱਚ ਵੱਡੀ ਤਬਦੀਲੀ ਦਾ ਸਿਹਰਾ ਯੋਗਾ ਕਲਾਸਾਂ ਨੂੰ ਦਿੰਦੀ ਹੈ, ਨੇ ਕਿਹਾ ਕਿ ਇੱਕ ਵਾਰ ਜਦੋਂ ਤੁਸੀਂ ਕਲਾਸ ਵਿੱਚ ਸ਼ਾਮਲ ਹੋ ਜਾਂਦੇ ਹੋ, ਤਾਂ ਪ੍ਰਾਣਾਯਾਮ ਮਾਡਿਊਲ ਤੁਹਾਨੂੰ ਇਸ ਨਾਲ ਪੱਕੇ ਤੌਰ ਤੇ ਜੋੜ ਦਿੰਦਾ ਹੈ। ਅਭਿਸ਼ੇਕ ਨੇ ਅੱਗੇ ਕਿਹਾ ਕਿ ਕਲਾਸਾਂ ਮੁਫਤ ਹਨ ਅਤੇ ਯੋਗਾ ਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਇਹਨਾਂ ਦਾ ਹਿੱਸਾ ਬਣਨ ਲਈ ਸਾਨੂੰ ਆਪਣੇ ਰੋਜ਼ਾਨਾ ਦੇ ਰੁਝੇਵੇਂ ਵਿੱਚੋਂ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ।
ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ
[wpadcenter_ad id='4448' align='none']