ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

Date:

ਐੱਸ.ਏ.ਐੱਸ. ਨਗਰ 19 ਦਸੰਬਰ, 2024:

ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ ਲਾਹਾ ਲੈ ਕੇ ਆਪਣੇ ਆਪ ਨੂੰ ਬਿਮਾਰੀਆਂ  ਅਤੇ ਤਨਾਅ ਤੋਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਖਰੜ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ।  ਮਾਹਿਰ ਯੋਗਾ ਟੇਰਨਰ ਵੱਲੋਂ ਸਵੇਰ ਤੋਂ ਸ਼ਾਮ ਤੱਕ 6 ਯੋਗਾ ਸ਼ੈਸ਼ਨ ਚਲਾਏ ਜਾ ਰਹੇ ਹਨ। ਇੰਨ੍ਹਾਂ ਸ਼ੈਸ਼ਨਾਂ ਦੇ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
           ਯੋਗਾ ਟ੍ਰੇਨਰ ਰੋਹਿਤ ਕੁਮਾਰ ਨੇ ਦੱਸਿਆ ਕਿ ਉਸ ਵੱਲੋਂ ਖਰੜ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਮਿਊਂਸਪਲ ਕੌਂਸਲ ਦਫਤਰ, ਜੰਡਪੁਰ ਵਿਖੇ ਸਵੇਰੇ 6.30 ਵਜੇ ਤੋਂ 7.30 ਵਜੇ ਤੱਕ, ਦੂਜੀ ਕਲਾਸ ਅਮਨ ਸਿਟੀ ਵਿਖੇ ਸਵੇਰੇ 10.00 ਤੋਂ 11.00 ਵਜੇ ਤੱਕ, ਤੀਜੀ ਕਲਾਸ, ਗਰੀਨ ਵੁੱਡ ਰੈਜੀਡੈਂਸੀ, ਖਰੜ ਵਿਖੇ ਸਵੇਰੇ 11.20 ਵਜੇ ਤੋਂ 12.20 ਵਜੇ ਤੱਕ ਅਤੇ ਚੌਥੀ ਕਲਾਸ ਮਿੰਨੀ ਪਾਰਕ ਮਾਡਲ ਟਾਊਨ, ਖਰੜ ਵਿਖੇ ਦੁਪਿਹਰ 3.40 ਤੋਂ 4.40 ਵਜੇ ਤੱਕ, ਪੰਜਵੀਂ ਕਲਾਸ ਫੇਜ਼-6 (ਪਾਰਕ ਨੇੜੇ ਹਾਊਸ ਨੰ: 705) ਵਿਖੇ ਸ਼ਾਮ 5.00 ਵਜੇ ਤੋਂ 6.00 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ, 123, ਸਨੀ ਇਨਕਲੇਵ, ਖਰੜ ਵਿਖੇ ਸ਼ਾਮ 6.15 ਵਜੇ ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ। ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਟ੍ਰੇਨਰ ਰੋਹਿਤ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਅਭਿਆਸ ਨਾਲ ਕੁਲਦੀਪ ਕੌਰ ਵੱਲੋਂ ਗੋਡਿਆਂ ਦੇ ਦਰਦ ਤੋਂ ਅਤੇ ਅਵਤਾਰ ਸਿੰਘ ਵੱਲੋਂ ਸ਼ੂਗਰ ਤੋਂ ਛੁਟਕਾਰਾ ਪਾਇਆ ਗਿਆ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ
ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...