ਚੰਡੀਗੜ੍ਹ ‘ਚ ਅੱਜ ਚੋਣ ਰੈਲੀ ਕਰਨਗੇ ਯੋਗੀ ਆਦਿੱਤਿਆਨਾਥ

Yogi's rally in Chandigarh today

Yogi’s rally in Chandigarh today

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸੋਮਵਾਰ ਨੂੰ ਮਲੋਆ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਜਨ ਸਭਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਭਾਜਪਾ ਸਮਰਥਕਾਂ ‘ਚ ਭਾਰੀ ਉਤਸ਼ਾਹ ਹੈ। ਇਸ ਜਨ ਸਭਾ ‘ਚ ਲੋਕਾਂ ਦੇ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਦੱਸਿਆ ਕਿ ਸੋਮਵਾਰ ਨੂੰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਚੰਡੀਗੜ੍ਹ ’ਚ ਭਾਜਪਾ ਉਮੀਦਵਾਰ ਸੰਜੇ ਟੰਡਨ ਲਈ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਇਸ ਪ੍ਰੋਗਰਾਮ ਦੀ ਅੰਤਿਮ ਰੂਪ-ਰੇਖਾ ਅਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਸਮ ਨੂੰ ਦੇਖਦੇ ਹੋਏ ਜਨਤਕ ਮੀਟਿੰਗ ਵਾਲੀ ਥਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਤਿੰਦਰ ਪਾਲ ਮਲਹੋਤਰਾ ਨੇ ਦੱਸਿਆ ਕਿ ਸੋਮਵਾਰ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਇਸ ਵੱਡੀ ਜਨ ਸਭਾ ਦੇ ਪ੍ਰਬੰਧਾਂ ਨੂੰ ਲੈ ਕੇ ਸੰਗਠਨ ਅਤੇ ਭਾਜਪਾ ਦੇ ਸਾਰੇ ਸੈੱਲਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ ਹਨ।Yogi’s rally in Chandigarh today

also read :- ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸੂਬਾ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਚੋਣਾਂ ਪਹਿਲੇ ਦਿਨ ਤੋਂ ਹੀ ਭਾਜਪਾ ਦੇ ਹੱਕ ‘ਚ ਹਨ। ਭਾਜਪਾ ਦੇ ਦਿੱਗਜ ਨੇਤਾਵਾਂ ਨੂੰ ਵੀ ਭਰੋਸਾ ਹੈ ਕਿ ਚੰਡੀਗੜ੍ਹ ਸੀਟ ਤੋਂ ਭਾਜਪਾ ਉਮੀਦਵਾਰ 60 ਫ਼ੀਸਦੀ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਲੋਕ ਸਭਾ ‘ਚ ਪਹੁੰਚਣ ਵਾਲਾ ਹੈ। ਹੁਣ ਤੱਕ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅਤੇ ਉੱਤਰਾਖੰਡ ਦੇ ਸੀ. ਐੱਮ. ਪੁਸ਼ਕਰ ਸਿੰਘ ਧਾਮੀ ਤੋਂ ਬਾਅਦ ਇਸ ਚੋਣ ਵਿਚ ਯੋਗੀ ਮਹਾਰਾਜ ਵਰਗੇ ਦਿੱਗਜ ਨੇਤਾ ਦੀ ਆਵਾਜ਼ ਚੰਡੀਗੜ੍ਹ ਦੇ ਲੋਕਾਂ ਨੂੰ ਸੁਣਨ ਨੂੰ ਮਿਲੇਗੀ।Yogi’s rally in Chandigarh today

[wpadcenter_ad id='4448' align='none']