Sunday, January 19, 2025

ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ,

Date:

Young servants living in Bathinda ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਠਿੰਡਾ ਦੇ ਰਹਿਣ ਵਾਲੇ ਜਵਾਨ ਸੇਵਕ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਬਾਘਾ ਪਹੁੰਚੀ। ਸੇਵਕ ਸਿੰਘ ਦੀ ਮ੍ਰਿਤਕ ਦੇਹ ਸਵੇਰੇ ਤਲਵੰਡੀ ਸਾਬੋ ਦੇ ਪਿੰਡ ਬਾਘਾ ਦੇ ਵਿਚ ਲਿਆਂਦੀ ਗਈ, ਜਿੱਥੇ ਨਮ ਅੱਖਾਂ ਦੇ ਨਾਲ ਸੇਵਕ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਜਿਵੇਂ ਹੀ ਗੁਰਸੇਵਕ ਸਿੰਘ ਦੀ ਮ੍ਰਿਤਕ ਜੱਦੀ ਪਿੰਡ ਵਿਚ ਪਹੁੰਚੀ ਤਾਂ ਸਾਰੇ ਪਾਸੇ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ। ਅਤਿ ਗਮਗੀਨ ਮਾਹੌਲ ਵਿਚ ਸੇਵਕ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਕੇ ਸੇਵਕ ਸਿੰਘ ਦੇ ਪਰਿਵਾਰ ਨਾਲ ਦੁੱਖ਼ ਵੰਡਾਇਆ ਗਿਆ।
ਫ਼ੌਜ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਦਿੱਤੀ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਾਰ ਸ਼ਹੀਦਾਂ ਲਈ ਇਕ-ਇਕ ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਜੋ ਯਾਦਗਾਰੀ ਬਣਾਉਣ ਦੀ ਮੰਗ ਹੈ, ਉਸ ਉਤੇ ਵੀ ਸਰਕਾਰ ਜਲਦੀ ਹੀ ਫ਼ੈਸਲਾ ਲਵੇਗੀ।Young servants living in Bathinda

also read :- ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਹਰ ਅੱਖ ਹੋਈ ਨਮ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਫ਼ੌਜੀ ਟਰੱਕ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਰਾਮਾਂ ਮੰਡੀ ਦੇ ਨੇੜਲੇ ਪਿੰਡ ਬਾਘਾ ਦੇ ਲਾਂਸ ਨਾਇਕ ਫ਼ੌਜੀ ਜਵਾਨ ਸੇਵਕ ਸਿੰਘ (23) ਪੁੱਤਰ ਗੁਰਚਰਨ ਸਿੰਘ ਵੀ ਸ਼ਹੀਦ ਹੋ ਗਏ ਸਨ। ਸ਼ਹੀਦ ਹੋਣ ਦੀ ਖ਼ਬਰ ਦਾ ਪਤਾ ਲੱਗਦੇ ਹੀ ਪਿੰਡ ਬਾਘਾ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ।
ਪਿੰਡ ਵਾਸੀਆਂ ਅਨੁਸਾਰ ਸ਼ਹੀਦ ਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਾਲ 2018 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਬਾਰੇ ਪਤਾ ਲੱਗਦੇ ਹੀ ਪਿੰਡ ਦੇ ਵੱਡੀ ਗਿਣਤੀ ਲੋਕ ਜਵਾਨ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਸਦੇ ਘਰ ਪਹੁੰਚ ਰਹੇ ਹਨ।Young servants living in Bathinda

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...